05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

4 ਨਵੰਬਰ ਤੱਕ ਪੂਰੇ ਸੂਬੇ ਵਿਚ ਪਰਾਲੀ ਸਾੜਨ ਦੀਆਂ ਕੁੱਲ 2,347 ਘਟਨਾਵਾਂ ਦਰਜ - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ

ਪਟਿਆਲਾ, 5 ਨਵੰਬਰ - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ 4 ਨਵੰਬਰ, 2024 ਤੱਕ, ਪੂਰੇ ਸੂਬੇ ਵਿਚ ਪਰਾਲੀ ਸਾੜਨ ਦੀਆਂ...

ਅਜੀਤ ਡੈਸਕ 05-11-2026

ਪਟਿਆਲਾ, 5 ਨਵੰਬਰ - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ 4 ਨਵੰਬਰ, 2024 ਤੱਕ, ਪੂਰੇ ਸੂਬੇ ਵਿਚ ਪਰਾਲੀ ਸਾੜਨ ਦੀਆਂ ਕੁੱਲ 2,347 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਵਿਭਾਗ ਵਲੋਂ 40.37 ਲੱਖ ਰੁਪਏ ਦੇ ਵਾਤਾਵਰਣ ਸੰਬੰਧੀ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿਚੋਂ ਹੁਣ ਤੱਕ 23.05 ਲੱਖ ਰੁਪਏ ਵਸੂਲ ਕੀਤੇ ਜਾ ਚੁੱਕੇ ਹਨ। ਪਰਾਲੀ ਸਾੜਨ ਦੇ ਸੰਬੰਧ ਵਿਚ 1,942 ਖੇਤਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 868 ਥਾਵਾਂ 'ਤੇ ਅੱਗ ਲੱਗੀ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ, 801 ਮਾਮਲਿਆਂ ਵਿਚ ਵਾਤਾਵਰਣ ਮੁਆਵਜ਼ਾ (ਜੁਰਮਾਨਾ) ਲਗਾਇਆ ਗਿਆ ਹੈ। ਪ੍ਰਸ਼ਾਸਨਿਕ ਕਾਰਵਾਈ ਦੇ ਹਿੱਸੇ ਵਜੋਂ, 647 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 723 ਮਾਮਲਿਆਂ ਵਿਚ ਮਾਲ ਰਿਕਾਰਡ ਵਿਚ 'ਰੈੱਡ ਐਂਟਰੀਆਂ' ਕੀਤੀਆਂ ਗਈਆਂ ਹਨ। ਨਾਲ ਹੀ, ਸੰਬੰਧਿਤ ਅਧਿਕਾਰੀਆਂ ਵਲੋਂ 689 ਚਿਤਾਵਨੀ ਨੋਟਿਸ ਵੀ ਜਾਰੀ ਕੀਤੇ ਗਏ ਹਨ। ਤਰਨਤਾਰਨ ਵਿਚ ਸਭ ਤੋਂ ਵੱਧ ਮਾਮਲੇ (558) ਸਾਹਮਣੇ ਆਏ ਹਨ:। 

ਪਿਛਲੀ ਖ਼ਬਰ ਡੇਢ ਵਜੇ ਦੇ ਕਰੀਬ ਹੋਵੇਗਾ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਫਗਵਾੜਾ ਨਾਲ ਸੰਬੰਧਿਤ ਡਾਕਟਰ ਦੀ ਇੰਗਲੈਂਡ ’ਚ ਘਰ ਨੂੰ ਅੱਗ ਲੱਗਣ ਕਾਰਨ ਮੌਤ