05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਚ ਖੋਲ੍ਹੀਆਂ ਜਾਣਗੀਆਂ 100 ਤੋਂ ਵੱਧ ਕੰਟੀਨਾਂ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਨਵੰਬਰ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਮਾਨ ਸਰਕਾਰ ਵਲੋਂ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਲਈ...

ਅਜੀਤ ਡੈਸਕ 05-11-2026

ਚੰਡੀਗੜ੍ਹ, 5 ਨਵੰਬਰ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਮਾਨ ਸਰਕਾਰ ਵਲੋਂ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਸਰਕਾਰ ਵਲੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿਚ 100 ਤੋਂ ਵੱਧ ਕੰਟੀਨਾਂ ਖੋਲ੍ਹੀਆਂ ਜਾਣਗੀਆਂ। ਪਹਿਲੇ ਪੜਾਅ ਵਿਚ 100 ਸਵੈ-ਸਹਾਇਤਾ ਸਮੂਹਾਂ ਨੂੰ ਕੰਟੀਨਾਂ ਅਲਾਟ ਕੀਤੀਆਂ ਜਾਣਗੀਆਂ। ਕੰਟੀਨਾਂ ਲਈ ਕਿਰਾਇਆ, ਬਿਜਲੀ ਅਤੇ ਪਾਣੀ ਮੁਫ਼ਤ, ਫਰਨੀਚਰ ਤੇ ਭਾਂਡਿਆਂ ਸਮੇਤ ਸਾਰਾ ਬੁਨਿਆਦੀ ਸਾਮਾਨ ਵੀ ਸਰਕਾਰ ਵਲੋਂ ਮੁਹੱਈਆ ਕਰਵਾਇਆ ਜਾਵੇਗਾ।

ਪਿਛਲੀ ਖ਼ਬਰ ਕੇਂਦਰੀ ਸਿਹਤ ਮੰਤਰੀ ਵਲੋਂ ਏਮਜ਼ ਅਵੰਤੀਪੋਰਾ ਦਾ ਸੰਚਾਲਨ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਜਥੇ. ਸੰਤ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਕੀਤਾ ਸੱਚਖੰਡ ਪਿਆਨਾ, ਅੰਤਿਮ ਸਸਕਾਰ 9 ਨੂੰ