06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਰਾਲੀ ਸਾੜਨ ਦੇ ਮੁੱਦੇ ’ਤੇ ਪੁਲਿਸ ਅਧਿਕਾਰੀ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ

ਜਗਰਾਉਂ (ਲੁਧਿਆਣਾ), 6 ਨਵੰਬਰ ( ਕੁਲਦੀਪ ਸਿੰਘ ਲੋਹਟ)- ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਰਮਿਆਨ ਪੁਲਿਸ ਪ੍ਰਸ਼ਾਸਨ ਵੀ ਸਰਗਰਮ ਹੋ ਗਿਆ ਹੈ।

ਅਜੀਤ ਡੈਸਕ 06-11-2026

ਜਗਰਾਉਂ (ਲੁਧਿਆਣਾ), 6 ਨਵੰਬਰ ( ਕੁਲਦੀਪ ਸਿੰਘ ਲੋਹਟ)- ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਰਮਿਆਨ ਪੁਲਿਸ ਪ੍ਰਸ਼ਾਸਨ ਵੀ ਸਰਗਰਮ ਹੋ ਗਿਆ ਹੈ। ਇਸੇ ਸੰਬੰਧ ਵਿਚ ਡੀ.ਐੱਸ.ਪੀ ਜਸਵਿੰਦਰ ਸਿੰਘ ਢੀਂਡਸਾ ਨੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਵਾਤਾਵਰਨ ਅਤੇ ਸਿਹਤ ਸਬੰਧੀ ਮਾੜੇ ਪ੍ਰਭਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਹਵਾ ਪ੍ਰਦੂਸ਼ਣ ਵਧਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ।

ਡੀ.ਐੱਸ.ਪੀ. ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਸੈਟੇਲਾਈਟ ਰਾਹੀਂ ਮਿਲਣ ਵਾਲੇ ਅਲਰਟਾਂ ਦੇ ਆਧਾਰ ’ਤੇ ਸਬੰਧਤ ਟੀਮਾਂ ਵਲੋਂ ਖੇਤਾਂ ਵਿਚ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਤੇ ਮਾਲ ਵਿਭਾਗ ਦੇ ਰਿਕਾਰਡ ਵਿਚ ਰੈੱਡ ਐਂਟਰੀਆਂ ਕਰਨ ਦੀ ਵਿਵਸਥਾ ਵੀ ਲਾਗੂ ਹੈ।ਉਨ੍ਹਾਂ ਕਿਹਾ ਕਿ ਇਸ ਮੁੱਦੇ ਦਾ ਹੱਲ ਕਿਸਾਨਾਂ ਅਤੇ ਪ੍ਰਸ਼ਾਸਨ ਦੇ ਆਪਸੀ ਸਹਿਯੋਗ ਨਾਲ ਹੀ ਸੰਭਵ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਰਾਲੀ ਦੇ ਨਿਪਟਾਰੇ ਲਈ ਉਪਲਬਧ ਮਸ਼ੀਨਰੀ ਅਤੇ ਹੋਰ ਬਦਲਵੇਂ ਤਰੀਕਿਆਂ ਦੀ ਵਰਤੋਂ ਕਰਨ।

ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਪੁਲਿਸ ’ਤੇ ਗੋਲੀਆਂ ਚਲਾਉਣ ਵਾਲਾ ਤੀਸਰਾ ਸ਼ੂਟਰ ਵੀ ਕਾਬੂ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਧਨਤੇਰਸ ਦੀਆਂ ਸ਼ੁਭਕਾਮਨਾਵਾਂ