08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਪਟਾਕੇ ਚਲਾਉਂਦੇ ਸਮੇਂ 10 ਸਾਲਾ ਬੱਚਾ ਝੁਲਸਿਆ

ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪਿੰਡ ਲਾਟਵਾਲਾ ਵਿਖੇ ਪਟਾਕੇ ਚਲਾਉਣ ਕਾਰਨ ਇਕ 10 ਸਾਲਾ ਬੱਚਾ...

ਅਜੀਤ ਡੈਸਕ 09-11-2026

ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪਿੰਡ ਲਾਟਵਾਲਾ ਵਿਖੇ ਪਟਾਕੇ ਚਲਾਉਣ ਕਾਰਨ ਇਕ 10 ਸਾਲਾ ਬੱਚਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਕੇਸ਼ ਪਾਸਵਾਨ ਨੇ ਦੱਸਿਆ ਕਿ ਉਸ ਦਾ ਲੜਕਾ ਰੁਪੇਸ਼ ਘਰ ਦੇ ਬਾਹਰ ਪਟਾਕੇ ਚਲਾ ਰਿਹਾ ਸੀ ਤਾਂ ਪਟਾਕਾ ਚਲਾਉਂਦੇ ਸਮੇਂ ਅਚਾਨਕ ਉਸਦਾ ਮੂੰਹ ਝੁਲਸ ਗਿਆ। ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਅਮਰਜੀਤ ਸਿੰਘ ਗੁਜਰਾਲ ਪਤਨੀ ਤੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਅਗਲੀ ਖ਼ਬਰ ਘਰੇਲੂ ਝਗੜੇ ਉਪਰੰਤ ਨੌਜਵਾਨ ਨੇ ਪੀਤੀ ਜ਼ਹਿਰੀਲੀ ਦਵਾਈ