10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਕੀਤੀ ਫ਼ੋਨ ’ਤੇ ਗੱਲਬਾਤ

ਨਵੀਂ ਦਿੱਲੀ, 10 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫ਼ੋਨ 'ਤੇ ਗੱਲ ਕੀਤੀ। ਫ਼ੋਨ ਦੌਰਾਨ ਮੋਦੀ ਨੇ ਰੂਸ-ਯੂਕਰੇਨ ਟਕਰਾਅ ਦਾ ਸ਼ਾਂਤੀਪੂਰਨ ਹੱਲ ਲੱਭਣ ਦੀਆਂ ਕੋਸ਼ਿਸ਼ਾਂ ਵਿਚ ਭਾਰਤ ਦੇ ਪੂਰੇ ਸਮਰਥਨ ਦਾ ਵਾਅਦਾ ਕੀਤਾ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਦੇ ਅਨੁਸਾਰ ਮੋਦੀ ਨੇ ਕਿਹਾ ਕਿ ਇਸ ਟਕਰਾਅ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।

ਅਜੀਤ ਡੈਸਕ 10-11-2026

ਨਵੀਂ ਦਿੱਲੀ, 10 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫ਼ੋਨ 'ਤੇ ਗੱਲ ਕੀਤੀ। ਫ਼ੋਨ ਦੌਰਾਨ ਮੋਦੀ ਨੇ ਰੂਸ-ਯੂਕਰੇਨ ਟਕਰਾਅ ਦਾ ਸ਼ਾਂਤੀਪੂਰਨ ਹੱਲ ਲੱਭਣ ਦੀਆਂ ਕੋਸ਼ਿਸ਼ਾਂ ਵਿਚ ਭਾਰਤ ਦੇ ਪੂਰੇ ਸਮਰਥਨ ਦਾ ਵਾਅਦਾ ਕੀਤਾ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਦੇ ਅਨੁਸਾਰ ਮੋਦੀ ਨੇ ਕਿਹਾ ਕਿ ਇਸ ਟਕਰਾਅ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਾਰਤ ਸ਼ਾਂਤੀ ਯਤਨਾਂ ਵਿਚ ਯੋਗਦਾਨ ਪਾਉਣ ਲਈ ਤਿਆਰ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਇਸ ਟਕਰਾਅ ਨੂੰ ਮਾਨਵਤਾਵਾਦੀ ਦ੍ਰਿਸ਼ਟੀਕੋਣ ਤੋਂ ਦੇਖਦਾ ਹੈ। ਮੋਦੀ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਇਹ ਯੁੱਧ ਦਾ ਸਮਾਂ ਨਹੀਂ ਹੈ ਅਤੇ ਕਿਸੇ ਵੀ ਵਿਵਾਦ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ - ਟਾਸ ਜਿੱਤ ਕੇ ਭਾਰਤ ਵਲੋਂ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ਪੰਜਾਬ ਤੇਚੰਡੀਗੜ੍ਹ ਵਿਚ 2 ਦਿਨਾਂ ਤੱਕ ਮੀਂਹ ਦੀ ਸੰਭਾਵਨਾ