11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੁੱਖ ਮੰਤਰੀ ਮਾਨ ਨੇ ਸੰਗਰੂਰ ਸੜਕ ਹਾਦਸੇ ’ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 11 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਚ ਵਾਪਰੇ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਬੱਸ ਦੇ ਵਾਪਰੇ ਦਰਦਨਾਕ ਹਾਦਸੇ ਦੀ ਖ਼ਬਰ ਬਹੁਤ ਦੁਖਦਾਈ ਹੈ।

ਅਜੀਤ ਡੈਸਕ 11-11-2026

ਚੰਡੀਗੜ੍ਹ, 11 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਚ ਵਾਪਰੇ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਬੱਸ ਦੇ ਵਾਪਰੇ ਦਰਦਨਾਕ ਹਾਦਸੇ ਦੀ ਖ਼ਬਰ ਬਹੁਤ ਦੁਖਦਾਈ ਹੈ। ਹਾਦਸੇ 'ਚ 3 ਕੀਮਤੀ ਜਾਨਾਂ ਦਾ ਨੁਕਸਾਨ ਹੋਇਆ ਹੈ ਅਤੇ 24 ਜ਼ਖ਼ਮੀਆਂ 'ਚੋਂ 15 ਨੂੰ ਬਿਹਤਰ ਇਲਾਜ ਲਈ ਪਟਿਆਲਾ ਰੈਫਰ ਕੀਤਾ ਗਿਆ ਹੈ... ਪ੍ਰਸ਼ਾਸਨ ਨੂੰ ਸਾਰਿਆਂ ਦੇ ਮੁਫ਼ਤ ਇਲਾਜ ਦੀਆਂ ਹਦਾਇਤਾਂ ਦਿੱਤੀਆਂ ਹਨ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ੇ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ... ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰਦਾ ਹਾਂ। 

ਅਗਲੀ ਖ਼ਬਰ ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ