11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 10 ਨਵੰਬਰ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪਰਾਚਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਖਬਰ ਹੈ।

ਅਜੀਤ ਡੈਸਕ 11-11-2026

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 10 ਨਵੰਬਰ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪਰਾਚਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਖਬਰ ਹੈ। ਜਗਰੂਪ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਉਸ ਦਾ ਭਰਾ ਬਿਕਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ (ਕਰੀਬ 40 ਸਾਲਾ) ਬੀਤੀ ਸ਼ਾਮ ਫਤਿਹਗੜ੍ਹ ਚੂੜੀਆਂ ਗਿਆ ਸੀ, ਜਦੋਂ ਉਹ ਵਾਪਸ ਆਪਣੇ ਘਰ ਨੂੰ ਆ ਰਿਹਾ ਸੀ ਤਾਂ ਪਿੰਡ ਦੇ ਮੌਜੂਦਾ ਸਰਪੰਚ ਨੇ ਹੋਰਨਾਂ ਵਿਅਕਤੀਆਂ ਨੂੰ ਨਾਲ ਲੈ ਕੇ ਉਸ ਨੂੰ ਪਿੰਡ ਦੀ ਫਿਰਨੀ 'ਤੇ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਅੰਮ੍ਰਿਤਸਰ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ’ਤੇ ਸੰਗਤ ’ਚ ਕੀਰਤਨ ਕਰਨ ਤੋਂ ਇਕ... ਅਗਲੀ ਖ਼ਬਰ IPL 2027 ਤੋਂ ਪਹਿਲਾਂ ਹਾਰਦਿਕ ਪੰਡਯਾ ਪੰਜਾਬ ਕਿੰਗਜ਼ ਤੇ ਅਰਸ਼ਦੀਪ ਮੁੰਬਈ ਇੰਡੀਅਨਜ਼ ਵਿਚ ਹੋਣਗੇ ਸ਼ਾਮਿਲ