11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਯੂਨਾਈਟਡ ਅਕਾਲੀ ਦਲ ਅਤੇ ਹੋਰ ਜਥੇਬੰਦੀਆਂ ਵਲੋਂ ਸਾਂਝੇ ਮੰਚ ਦਾ ਐਲਾਨ

ਲੁਧਿਆਣਾ, 11 ਨਵੰਬਰ (ਰੂਪੇਸ਼ ਕੁਮਾਰ) - ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਵੱਡਾ ਫੇਰਬਦਲ ਕਰਦੇ ਹੋਏ, ਸ਼੍ਰੋਮਣੀ ਅਕਾਲੀ ਦਲ )ਪੁਨਰ ਸੁਰਜੀਤ.)..

ਅਜੀਤ ਡੈਸਕ 11-11-2026

ਲੁਧਿਆਣਾ, 11 ਨਵੰਬਰ (ਰੂਪੇਸ਼ ਕੁਮਾਰ) - ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਵੱਡਾ ਫੇਰਬਦਲ ਕਰਦੇ ਹੋਏ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਯੂਨਾਈਟਿਡ ਅਕਾਲੀ ਦਲ ਸਣੇ ਕਿਸਾਨ, ਮਜ਼ਦੂਰ ਅਤੇ ਹੋਰ ਸਮਾਜਿਕ ਜੱਥੇਬੰਦੀਆਂ ਵਲੋਂ ਸੰਯੁਕਤ ਪੰਜਾਬ ਮੋਰਚਾ ਦੇ ਬੈਨਰ ਹੇਠਾਂ ਇਕ ਸਾਂਝੇ ਮੰਚ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ।
ਅੱਜ ਲੁਧਿਆਣਾ ਵਿਖੇ ਹੋਈ ਜੱਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੰਤਾ ਸਿੰਘ ਉਮੈਦਪੁਰੀ, ਯੂਨਾਈਟਿਡ ਅਕਾਲੀ ਦਲ ਦੇ ਗੁਰਦੀਪ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਨੇ ਹੋਰਨਾਂ ਆਗੂਆਂ ਦੀ ਮੌਜੂਦਗੀ ਵਿਚ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ਦੇ ਅਧਾਰ 'ਤੇ ਇਕ ਸਾਂਝੇ ਮੰਚ ਦਾ ਗਠਨ ਕੀਤਾ ਗਿਆ ਹੈ। ਇਸ ਤਹਿਤ ਆਉਂਦੇ ਦਿਨਾਂ ਦੌਰਾਨ 23 ਨਵੰਬਰ ਨੂੰ ਇਕ ਮੀਟਿੰਗ ਕਰਕੇ ਸਾਂਝੇ ਏਜੰਡੇ ਦਾ ਐਲਾਨ ਕੀਤਾ ਜਾਵੇਗਾ। ਇਸ ਦੀ ਜਗ੍ਹਾ ਬਾਅਦ ਵਿਚ ਦੱਸੀ ਜਾਵੇਗੀ। ਇਸ ਤੋਂ ਪਹਿਲਾਂ, ਉਹ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ ਜਾਣਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਭਵਿੱਖ ਅਤੇ ਇੱਥੋਂ ਦੀਆਂ ਸਮੱਸਿਆਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਇਹ ਸਾਂਝਾ ਮੰਝ ਤਿਆਰ ਕੀਤਾ ਗਿਆ ਹੈ।

ਪਿਛਲੀ ਖ਼ਬਰ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਈ.ਡੀ. ਨੇ 25 ਨਵੰਬਰ ਨੂੰ ਕੀਤਾ ਤਲਬ ਅਗਲੀ ਖ਼ਬਰ ਫੁੱਟਬਾਲ ਖਿਡਾਰੀ ਦਾ ਬੇਰਹਿਮੀ ਨਾਲ ਕਤਲ