ਬਠਿੰਡਾ, 11 ਨਵੰਬਰ (ਅੰਮਿ੍ਤਪਾਲ ਸਿੰਘ ਵਲਾਣ) - ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਨੇ ਅੱਜ ਬਠਿੰਡਾ ਵਿਖੇ ਛੇ ਜ਼ਿਲ੍ਹਿਆਂ ਦੇ ਵੱਖ-ਵੱਖ ਵਰਗਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਕਮੇਟੀ ਦੇ ਚੇਅਰਮੈਨ ਅਤੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਦਾ ਚੋਣ ਮੈਨੀਫੈਸਟੋ ਹਰ ਵਰਗ ਦੀ ਆਵਾਜ਼ ਬਣੇਗਾ ਅਤੇ ਸਰਕਾਰ ਬਣਨ ’ਤੇ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਇਸ ਮੌਕੇ 150 ਤੋਂ ਵੱਧ ਨੁਮਾਇੰਦਿਆਂ ਨੇ ਆਪਣੇ ਸੁਝਾਅ ਰੱਖੇ। ਇਸ ਦੌਰਾਨ ਕੋ-ਚੇਅਰਮੈਨ ਗੁਰਜੀਤ ਸਿੰਘ ਔਜਲਾ ਅਤੇ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਤੋਂ ਇਲਾਵਾ ਬਠਿੰਡਾ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਰਾਜਨ ਗਰਗ ਵੀ ਮੌਜੂਦ ਸਨ।
ਤਾਜ਼ਾ ਖ਼ਬਰਾਂ
Free
ਕਾਂਗਰਸ ਦਾ ਮੈਨੀਫੈਸਟੋ ਹਰ ਵਰਗ ਦੀ ਆਵਾਜ਼ ਬਣੇਗਾ : ਅਮਰ ਸਿੰਘ
ਬਠਿੰਡਾ, 11 ਨਵੰਬਰ (ਅੰਮਿ੍ਤਪਾਲ ਸਿੰਘ ਵਲਾਣ) - ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਚੋਣ ਮੈਨੀਫੈਸਟੋ...
ਅਜੀਤ ਡੈਸਕ
11-11-2026