ਦਿੜ੍ਹਬਾ ਮੰਡੀ (ਸੰਗਰੂਰ), 11 ਨਵੰਬਰ (ਜਸਵੀਰ ਸਿੰਘ ਔਜਲਾ) - ਕਿਸਾਨਾਂ-ਮਜ਼ਦੂਰਾਂ ਦੀ ਖੱਜਲ-ਖੁਆਰੀ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਪੰਜਾਬ ਨੈਸ਼ਨਲ ਬੈਂਕ ਚੱਠਾ ਨਨਹੇੜਾ ਦੇ ਸਟਾਫ ਦਾ ਘਿਰਾਓ ਕੀਤਾ ਗਿਆ।
ਕਿਸਾਨ ਆਗੂ ਰਣ ਸਿੰਘ ਚੱਠਾ ਨੇ ਦੋਸ਼ ਲਾਇਆ ਕਿ ਬੈਂਕ ਸਟਾਫ ਵਲੋਂ ਵਾਊਚਰ ਅਤੇ ਚੈੱਕ ਸਮੇਂ ਸਿਰ ਨਾ ਭਰਨ ਅਤੇ ਝੋਨੇ ਦੀ ਅਦਾਇਗੀ ਥੋੜ੍ਹੀ-ਥੋੜ੍ਹੀ ਕਰਨ ਕਾਰਨ ਕਿਸਾਨਾਂ ਨੂੰ ਵਾਰ-ਵਾਰ ਬੈਂਕਾਂ ਦੇ ਗੇੜੇ ਲਾਉਣੇ ਪੈ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਰਹਿੰਦੀ ਅਦਾਇਗੀ ਇਕੱਠੀ ਦਿੱਤੀ ਜਾਵੇ ਅਤੇ ਖੱਜਲ-ਖੁਆਰੀ ਬੰਦ ਕੀਤੀ ਜਾਵੇ।
ਬੈਂਕ ਮੈਨੇਜਰ ਸ਼ਿਪਲਾ ਗਰਗ ਅਤੇ ਮੌਕੇ ’ਤੇ ਪਹੁੰਚੇ ਉੱਚ ਅਧਿਕਾਰੀਆਂ ਵਲੋਂ ਪੱਤਰਕਾਰਾਂ ਨੂੰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਗਿਆ । ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਇਸ ਮੌਕੇ ਕੇਵਲ ਸਿੰਘ ਜਵੰਧਾਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਕਿਸਾਨਾਂ-ਮਜ਼ਦੂਰਾਂ ਦੀ ਖੱਜਲ-ਖੁਆਰੀ ਵਿਰੁੱਧ ਬੀ.ਕੇ.ਯੂ. ਸਿੱਧੂਪੁਰ ਵਲੋਂ ਬੈਂਕ ਸਟਾਫ ਦਾ ਘਿਰਾਓ
ਦਿੜ੍ਹਬਾ ਮੰਡੀ (ਸੰਗਰੂਰ), 11 ਨਵੰਬਰ (ਜਸਵੀਰ ਸਿੰਘ ਔਜਲਾ) - ਕਿਸਾਨਾਂ-ਮਜ਼ਦੂਰਾਂ ਦੀ ਖੱਜਲ-ਖੁਆਰੀ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ...
ਅਜੀਤ ਡੈਸਕ
11-11-2026