11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਲਜਿੰਦਰ ਸਿੰਘ ਭੁੱਲਰ ਬਣੇ 'ਆਪ' ਐਸ.ਸੀ. ਵਿੰਗ ਦੇ ਹਲਕਾ ਕੋਆਰਡੀਨੇਟਰ

ਚੋਗਾਵਾਂ/ ਅੰਮ੍ਰਿਤਸਰ, 11 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਆਮ ਆਦਮੀ ਪਾਰਟੀ ਵਲੋਂ ਸੰਗਠਨ ਦਾ ਵਿਸਥਾਰ ਕਰਦਿਆਂ ਪਿੰਡ ਭੁੱਲਰ...

ਅਜੀਤ ਡੈਸਕ 11-11-2026

ਚੋਗਾਵਾਂ/ ਅੰਮ੍ਰਿਤਸਰ, 11 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਆਮ ਆਦਮੀ ਪਾਰਟੀ ਵਲੋਂ ਸੰਗਠਨ ਦਾ ਵਿਸਥਾਰ ਕਰਦਿਆਂ ਪਿੰਡ ਭੁੱਲਰ ਦੇ ਮਿਹਨਤੀ ਅਤੇ ਅਗਾਂਹਵਧੂ ਆਗੂ ਬਲਜਿੰਦਰ ਸਿੰਘ ਭੁੱਲਰ ਨੂੰ ਐਸ.ਸੀ. ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੀ ਖੁਸ਼ੀ ਵਿਚ ਹਲਕੇ ਦੇ ਸਾਬਕਾ ਸਰਪੰਚ ਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਭੁੱਲਰ, ਬੂਥ ਇੰਚਾਰਜ ਜਸਵੰਤ ਸਿੰਘ, ਯੂਥ ਆਗੂ ਅੰਮ੍ਰਿਤਪਾਲ ਸਿੰਘ, ਰਾਮ ਸਿੰਘ ਅਤੇ ਨੰਬਰਦਾਰ ਬਿਕਰਮਜੀਤ ਸਿੰਘ ਵਲੋਂ ਬਲਜਿੰਦਰ ਸਿੰਘ ਭੁੱਲਰ ਦਾ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਲੱਡੂ ਵੰਡ ਕੇ ਆਪਸੀ ਖੁਸ਼ੀ ਸਾਂਝੀ ਕੀਤੀ ਗਈ।ਇਸ ਨਵੀਂ ਜ਼ਿੰਮੇਵਾਰੀ 'ਤੇ ਖੁਸ਼ੀ ਜ਼ਾਹਰ ਕਰਦਿਆਂ ਬਲਜਿੰਦਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਇੰਚਾਰਜ ਸੋਨੀਆ ਮਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵਲੋਂ ਜਤਾਏ ਗਏ ਵਿਸ਼ਵਾਸ 'ਤੇ ਪੂਰੀ ਤਰ੍ਹਾਂ ਖਰੇ ਉਤਰਨਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਦਿਨ-ਰਾਤ ਮਿਹਨਤ ਕਰਕੇ ਐਸ.ਸੀ. ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣਗੇ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਪਿਛਲੀ ਖ਼ਬਰ ਯੂ.ਪੀ. - ਪਟੜੀ ਤੋਂ ਉਤਰੀ ਗੋਰਖਪੁਰ ਜਾ ਰਹੀ 'ਚੌਰੀ ਚੌਰਾ ਐਕਸਪ੍ਰੈਸ' ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਵਲੋਂ ਕੱਲ੍ਹ ਸ਼ੁਰੂ ਕੀਤੀ ਜਾਵੇਗੀ 'ਜਵਾਨੀ ਸੰਭਾਲ ਸਾਈਕਲ ਯਾਤਰਾ'