12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਰਾਲੀ ਸਾੜਨ ਦੇ ਮਾਮਲੇ ’ਚ ਕਿਸਾਨਾਂ ’ਤੇ ਲੱਗੇ ਜ਼ੁਰਮਾਨੇ ਤੇ ਐਫ.ਆਈ.ਆਰ. ਰੱਦ ਕਰਨ ਦੀ ਮੰਗ

ਨਵੀਂ ਦਿੱਲੀ, 11 ਨਵੰਬਰ (ਪੀ. ਟੀ. ਆਈ.)-ਭਾਰਤੀ ਕਿਸਾਨ ਸੰਘ ਨੇ ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਸੰਬੰਧੀ ਸੁਪਰੀਮ ਕੋਰਟ ਵਲੋਂ ਕੀਤੀਆਂ ਟਿੱਪਣੀਆਂ ਤੇ ਸੁਝਾਵਾਂ ਦਾ ਸਵਾਗਤ ਕੀਤਾ ਹੈ । ਸੰਘ ਨੇ ਮੰਗ ਕੀਤੀ ਹੈ ਕਿ ਪਰਾਲੀ ਸਾੜਨ ਦੇ ਮਾਮਲੇ ਵਿਚ ਕਿਸਾਨਾਂ ’ਤੇ ਲਗਾਏ ਗਏ ਜ਼ੁਰਮਾਨੇ ਤੁਰੰਤ ਵਾਪਸ ਲਏ ਜਾਣ ਤੇ ਦਰਜ ...

ਅਜੀਤ ਡੈਸਕ 12-11-2026

ਬੀ.ਕੇ.ਐਸ. ਨੇ ਸੁਪਰੀਮ ਕੋਰਟ ਦੇ ਸੁਝਾਵਾਂ ਦਾ ਕੀਤਾ ਸਵਾਗਤ 
ਨਵੀਂ ਦਿੱਲੀ, 11 ਨਵੰਬਰ (ਪੀ. ਟੀ. ਆਈ.)-ਭਾਰਤੀ ਕਿਸਾਨ ਸੰਘ ਨੇ ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਸੰਬੰਧੀ ਸੁਪਰੀਮ ਕੋਰਟ ਵਲੋਂ ਕੀਤੀਆਂ ਟਿੱਪਣੀਆਂ ਤੇ ਸੁਝਾਵਾਂ ਦਾ ਸਵਾਗਤ ਕੀਤਾ ਹੈ । ਸੰਘ ਨੇ ਮੰਗ ਕੀਤੀ ਹੈ ਕਿ ਪਰਾਲੀ ਸਾੜਨ ਦੇ ਮਾਮਲੇ ਵਿਚ ਕਿਸਾਨਾਂ ’ਤੇ ਲਗਾਏ ਗਏ ਜ਼ੁਰਮਾਨੇ ਤੁਰੰਤ ਵਾਪਸ ਲਏ ਜਾਣ ਤੇ ਦਰਜ ਕੀਤੀਆਂ ਐੱਫ.ਆਈ.ਆਰ. ਰੱਦ ਕੀਤੀਆਂ ਜਾਣ ।

ਬੀ.ਕੇ.ਐਸ. ਦੇ ਆਲ ਇੰਡੀਆ ਜਨਰਲ ਸਕੱਤਰ ਮੋਹਿਨੀ ਮੋਹਨ ਮਿਸ਼ਰਾ ਨੇ ਕਿਹਾ ਕਿ ਸਰਕਾਰਾਂ ਨੂੰ ਪਰਾਲੀ ਦੇ ਨਾਂਅ ’ਤੇ ਕਿਸਾਨਾਂ ਨੂੰ ਤੰਗ ਕਰਨਾ ਬੰਦ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਹੈ, ਕਿਉਂਕਿ ਵਾਹਨਾਂ ਤੇ ਉਦਯੋਗਾਂ ਦਾ ਧੂੰਆਂ ਵੀ ਪ੍ਰਦੂਸ਼ਣ ਦੇ ਮੁੱਖ ਕਾਰਨ ਹਨ । ਉਨ੍ਹਾਂ ਸੁਪਰੀਮ ਕੋਰਟ ਵਲੋਂ ਕੋਵਿਡ ਲੌਕਡਾਊਨ ਦੀ ਦਿੱਤੀ ਉਦਾਹਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਵੀ ਪਰਾਲੀ ਸਾੜੀ ਜਾ ਰਹੀ ਸੀ, ਪਰ ਦਿੱਲੀ ਦਾ ਆਸਮਾਨ ਸਾਫ਼ ਸੀ ।

ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪ੍ਰਦੂਸ਼ਣ ਦੇ ਹੋਰ ਵੀ ਕਈ ਵੱਡੇ ਕਾਰਨ ਹਨ । ਬੀ.ਕੇ.ਐਸ. ਨੇ ਸੁਝਾਅ ਦਿੱਤਾ ਕਿ ਸਰਕਾਰ ਫ਼ਸਲਾਂ ਵਾਂਗ ਪਰਾਲੀ ਦੀ ਵੀ ਖਰੀਦ ਕਰੇ ਤੇ ਇਸ ਲਈ ਘੱਟੋ-ਘੱਟ ਸਮਰਥਨ ਮੁੱਲ ਵਰਗੀ ਵਿਵਸਥਾ ਬਣਾਈ ਜਾਵੇ, ਤਾਂ ਜੋ ਕਿਸਾਨ ਪਰਾਲੀ ਸਾੜਨ ਦੀ ਬਜਾਏ ਵੇਚ ਕੇ ਆਮਦਨ ਕਮਾ ਸਕਣ।

ਪਿਛਲੀ ਖ਼ਬਰ ਰੂਸ ਤੇ ਯੂਕਰੇਨ ਜੰਗੀ ਕੈਦੀਆਂ ਦੀ ਵੱਡੀ ਅਦਲਾ-ਬਦਲੀ ਲਈ ਸਹਿਮਤ ਅਗਲੀ ਖ਼ਬਰ ਪਾਕਿ ਵਿਚ ਅੱਤਵਾਦੀ ਹਮਲੇ ਦੌਰਾਨ ਡੀ. ਐਸ. ਪੀ. ਸਮੇਤ 11 ਪੁਲਿਸ ਮੁਲਾਜ਼ਮਾਂ ਦੀ ਮੌਤ