12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਹੈਰੋਇਨ, ਅਫ਼ੀਮ ਅਤੇ ਅਸਲਾ ਬਰਾਮਦ

ਅਜਨਾਲਾ/ਗੱਗੋਮਾਹਲ (ਅੰਮ੍ਰਿਤਸਰ), 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ਼ ਵਲੋਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਭਾਰੀ ਮਾਤਰਾ ਵਿਚ ਹੈਰੋਇਨ ਅਫ਼ੀਮ...

ਅਜੀਤ ਡੈਸਕ 12-11-2026

ਅਜਨਾਲਾ/ਗੱਗੋਮਾਹਲ (ਅੰਮ੍ਰਿਤਸਰ), 12 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ਼ ਵਲੋਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਭਾਰੀ ਮਾਤਰਾ ਵਿਚ ਹੈਰੋਇਨ ਅਫ਼ੀਮ ਅਤੇ ਅਸਲਾ ਬਰਾਮਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ 117 ਬਟਾਲੀਅਨ ਵਲੋਂ ਛੰਨਾ ਪੋਸਟ ਦੇ ਖੇਤਰ ਵਿਚੋਂ 2 ਪਿਸਤੌਲ 30 ਬੋਰ, 4 ਮੈਗਜੀਨ 11 ਜ਼ਿੰਦਾ ਕਾਰਤੂਸ, 510 ਗ੍ਰਾਮ ਹੈਰੋਇਨ ਅਤੇ 2 ਕਿੱਲੋ 372 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈੀ ਬੀ.ਐਸ.ਐਫ ਵਲੋਂ ਉਕਤ ਬਰਾਮਦਗੀ ਸਮਾਨ ਨੂੰ ਥਾਣਾ ਰਮਦਾਸ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

ਪਿਛਲੀ ਖ਼ਬਰ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਏਮਜ਼ ਚ ਦਾਖ਼ਲ ਅਗਲੀ ਖ਼ਬਰ ਦਿੜ੍ਹਬਾ 'ਚ ਇਨਕਮ ਟੈਕਸ ਵਿਭਾਗ ਵਲੋਂ ਵੱਡੇ ਕਾਰੋਬਾਰੀ ਦੇ ਟਿਕਾਣਿਆਂ 'ਤੇ ਛਾਪੇਮਾਰੀ