ਨਵੀਂ ਦਿੱਲੀ, 12 ਨਵੰਬਰ - ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬਿਨ ਨੇ ਨਵੀਂ ਦਿੱਲੀ ਸਥਿਤ ਭਾਜਪਾ ਦੇ ਕੇਂਦਰੀ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ 'ਦੀਵਾਲੀ ਮਿਲਨ' ਸਮਾਗਮ ਦਾ ਆਯੋਜਨ ਕੀਤਾ।
ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਵੀ ਮੌਜੂਦ ਸਨ।
ਇਸ ਮੌਕੇ ਨਿਤਿਨ ਨਬਿਨ ਨੇ ਕਿਹਾ, "ਪਿਛਲੇ ਕਈ ਸਾਲਾਂ ਤੋਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸੈਨਿਕਾਂ ਨਾਲ ਦੀਵਾਲੀ ਮਨਾਉਂਦੇ ਆ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਸੈਨਿਕਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਦਾ ਹੈ। 'ਆਈ.ਐਨ.ਐਸ. ਵਿਕ੍ਰਾਂਤ' ਦੇ ਡੈੱਕ ਤੋਂ ਲੈ ਕੇ ਬਰਫ਼ੀਲੀਆਂ ਸਰਹੱਦਾਂ ਤੱਕ, ਸਾਡੇ ਸੈਨਿਕਾਂ ਨਾਲ ਦੀਵਾਲੀ ਮਨਾਉਣ ਅਤੇ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲਣ ਦੀ ਪ੍ਰਧਾਨ ਮੰਤਰੀ ਦੀ ਇਹ ਪਰੰਪਰਾ ਸੱਚਮੁੱਚ ਬਹੁਤ ਖ਼ਾਸ ਹੈ..."।
ਤਾਜ਼ਾ ਖ਼ਬਰਾਂ
Free
ਨਿਤਿਨ ਨਬਿਨ ਵਲੋਂ ਭਾਜਪਾ ਦੇ ਕੇਂਦਰੀ ਦਫ਼ਤਰ ਵਿਖੇ ਪ੍ਰਧਾਨ ਮੰਤਰੀਮੋਦੀ ਦੀ ਮੌਜੂਦਗੀ ਵਿਚ 'ਦੀਵਾਲੀ ਮਿਲਨ' ਸਮਾਗਮ ਦਾ ਆਯੋਜਨ
ਨਵੀਂ ਦਿੱਲੀ, 12 ਨਵੰਬਰ - ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬਿਨ ਨੇ ਨਵੀਂ ਦਿੱਲੀ ਸਥਿਤ ਭਾਜਪਾ ਦੇ ਕੇਂਦਰੀ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ...
ਅਜੀਤ ਡੈਸਕ
12-11-2026