12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਆਮ ਆਦਮੀ ਪਾਰਟੀ ਨੇ ਕਪੂਰਥਲਾ, ਫਗਵਾੜਾ ਤੇ ਭੁਲੱਥ ਤੋਂ ਆਪਣੇ ਉਮੀਦਵਾਰ ਐਲਾਨੇ

ਕਪੂਰਥਲਾ, 12 ਨਵੰਬਰ (ਅਮਰਜੀਤ ਕੋਮਲ)- ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ...

ਅਜੀਤ ਡੈਸਕ 12-11-2026

ਕਪੂਰਥਲਾ, 12 ਨਵੰਬਰ (ਅਮਰਜੀਤ ਕੋਮਲ)- ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 31 ਉਮੀਦਵਾਰਾਂ ਦੀ ਜਾਰੀ ਕੀਤੀ ਦੂਜੀ ਸੂਚੀ ਵਿਚ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਦਵਿੰਦਰਪਾਲ ਸਿੰਘ ਰੰਗਾ,  ਫਗਵਾੜਾ ਰਿਜ਼ਰਵ ਹਲਕੇ ਤੋਂ ਡਾ. ਰਾਜ ਕੁਮਾਰ ਚੱਬੇਵਾਲ ਤੇ ਭੁਲੱਥ ਹਲਕੇ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਹੈ।

ਆਮ ਆਦਮੀ ਪਾਰਟੀ ਦੇ ਇਨ੍ਹਾਂ ਉਮੀਦਵਾਰਾਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਇੱਥੇ ਵਰਨਣਯੋਗ ਹੈ ਕਿ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਅਜੇ ਪਾਰਟੀ ਵਲੋਂ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।

ਪਿਛਲੀ ਖ਼ਬਰ 'ਆਪ' ਪਾਰਟੀ ਦੀ ਦੂਜੀ ਸੂਚੀ 'ਚ ਅੰਮ੍ਰਿਤਸਰ ਜ਼ਿਲ੍ਹੇ ਦੇ ਹਿੱਸੇ ਆਈਆਂ ਤਿੰਨ ਟਿਕਟਾਂ ਅਗਲੀ ਖ਼ਬਰ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਐਲਾਨਿਆ ਉਮੀਦਵਾਰ