12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬੇਅੰਤ ਸਿੰਘ ਸਿੱਧੂ ਨੇ ਐਸ.ਡੀ.ਐਮ ਜਗਰਾਉਂ ਵਜੋਂ ਅਹੁਦਾ ਸੰਭਾਲਿਆ

ਜਗਰਾਉਂ (ਲੁਧਿਆਣਾ), 12 ਨਵੰਬਰ (ਕੁਲਦੀਪ ਸਿੰਘ ਲੋਹਟ)- ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ’ਤੇ ਕੀਤੇ ਗਏ ਵੱਡੇ ਫੇਰਬਦਲ...

ਅਜੀਤ ਡੈਸਕ 12-11-2026

ਜਗਰਾਉਂ (ਲੁਧਿਆਣਾ), 12 ਨਵੰਬਰ (ਕੁਲਦੀਪ ਸਿੰਘ ਲੋਹਟ)- ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ’ਤੇ ਕੀਤੇ ਗਏ ਵੱਡੇ ਫੇਰਬਦਲ ਤਹਿਤ ਸਰਦਾਰ ਬੇਅੰਤ ਸਿੰਘ ਸਿੱਧੂ ਨੇ ਸਬ-ਡਵੀਜ਼ਨਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਜਗਰਾਉਂ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਹੁਣ ਜਗਰਾਉਂ ਸਬ-ਡਵੀਜ਼ਨ ਦੇ ਪ੍ਰਸ਼ਾਸਨਿਕ ਕੰਮਕਾਜ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਹੱਥਾਂ ਵਿਚ ਹੋਵੇਗੀ।

ਜ਼ਿਕਰਯੋਗ ਹੈ ਕਿ ਬੇਅੰਤ ਸਿੰਘ ਸਿੱਧੂ ਇਸ ਤੋਂ ਪਹਿਲਾਂ ਐੱਸ.ਡੀ.ਐੱਮ. ਮਹਿਲ ਕਲਾਂ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਪੰਜਾਬ ਸਰਕਾਰ ਵਲੋਂ 10 ਨਵੰਬਰ ਨੂੰ ਜਾਰੀ ਕੀਤੇ ਗਏ ਤਬਾਦਲਾ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਮਹਿਲ ਕਲਾਂ ਤੋਂ ਬਦਲ ਕੇ ਜਗਰਾਉਂ ਦਾ ਐੱਸ.ਡੀ.ਐੱਮ. ਨਿਯੁਕਤ ਕੀਤਾ ਗਿਆ ਹੈ। ਬੇਅੰਤ ਸਿੰਘ ਸਿੱਧੂ ਦੇ ਅਹੁਦਾ ਸੰਭਾਲਣ ਨਾਲ ਜਗਰਾਉਂ ਸਬ-ਡਵੀਜ਼ਨ ਵਿੱਚ ਪ੍ਰਸ਼ਾਸਨਿਕ ਕੰਮਕਾਜ ਨੂੰ ਨਵੀਂ ਅਗਵਾਈ ਮਿਲੀ ਹੈ।

ਪਿਛਲੀ ਖ਼ਬਰ ਨਵਾਂਸ਼ਹਿਰ ਹਲਕੇ ਤੋਂ ਜਸਪ੍ਰੀਤ ਸਿੰਘ ਰੋਬੀ ਕੰਗ ਉਮੀਦਵਾਰ ਐਲਾਨੇ ਅਗਲੀ ਖ਼ਬਰ ਹਲਕਾ ਸ਼ਾਹਕੋਟ (32) ਤੋਂ ਬਲਬੀਰ ਸਿੰਘ ਪਾਲਾ ਜਲਾਲਪੁਰ ਨੂੰ ਟਿਕਟ ਦੇ ਕੇ ‘ਸਿਆਸੀ ਮੈਦਾਨ’ ’ਚ ਉਤਾਰਿਆ