13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬ ’ਚ ਹਲਕੀ ਬਾਰਿਸ਼ ਨੇ ਬਦਲਿਆ ਮੌਸਮ

ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਜਲੰਧਰ ਅਤੇ ਪਠਾਨਕੋਟ ਵਿਚ ਹਲਕੀ ਬਾਰਿਸ਼ ਨੇ ਮੌਸਮ ਬਦਲ ਦਿੱਤਾ ਹੈ। ਜਲੰਧਰ ਵਿਚ ਸਵੇਰ ਤੋਂ ਹੀ ਬੱਦਲਵਾਈ ਹੈ। ਮੌਸਮ ਵਿਭਾਗ ਨੇ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਬਹੁਤ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ।

ਅਜੀਤ ਡੈਸਕ 13-11-2026

ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਜਲੰਧਰ ਅਤੇ ਪਠਾਨਕੋਟ ਵਿਚ ਹਲਕੀ ਬਾਰਿਸ਼ ਨੇ ਮੌਸਮ ਬਦਲ ਦਿੱਤਾ ਹੈ। ਜਲੰਧਰ ਵਿਚ ਸਵੇਰ ਤੋਂ ਹੀ ਬੱਦਲਵਾਈ ਹੈ। ਮੌਸਮ ਵਿਭਾਗ ਨੇ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਬਹੁਤ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਸੀ। ਇਸ ਦੌਰਾਨ ਰਾਜ ਦੇ ਕੁਝ ਇਲਾਕਿਆਂ ਵਿਚ ਰਾਤ ਅਤੇ ਸਵੇਰ ਦੌਰਾਨ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।

ਹਾਲਾਂਕਿ ਵੱਧ ਤੋਂ ਵੱਧ ਤਾਪਮਾਨ 0.2 ਡਿਗਰੀ ਵਧਿਆ, ਪਰ ਇਹ ਆਮ ਨਾਲੋਂ 1.8 ਡਿਗਰੀ ਵੱਧ ਰਿਹਾ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 33.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਕਸ਼ਮੀਰ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਇਕ ਪੱਛਮੀ ਗੜਬੜੀ ਸਰਗਰਮ ਹੈ। ਇਸ ਕਾਰਨ ਮੱਧ ਟ੍ਰੋਪੋਸਫੀਅਰ ਵਿਚ ਪੱਛਮੀ ਹਵਾਵਾਂ ਚੱਲ ਰਹੀਆਂ ਹਨ। ਇਸ ਤੋਂ ਬਾਅਦ ਰਾਜ ਵਿਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।

ਪਿਛਲੀ ਖ਼ਬਰ ਅੱਜ ਲੁਧਿਆਣਾ ਵਿਚ ਹੋਵੇਗੀ ਚੰਨੀ ਦੀ ਸਾਈਕਲ ਯਾਤਰਾ ਅਗਲੀ ਖ਼ਬਰ ਅੱਜ ਤੋਂ ਹੈਦਰਾਬਾਦ ’ਚ ਸ਼ੁਰੂ ਹੋਵੇਗਾ ਕਾਂਗਰਸ ਦਾ ਭਾਰਤ ਸੰਮੇਲਨ