13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪ੍ਰਭਦੀਪ ਸਿੰਘ ਨੱਥੋਵਾਲ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਐਲਾਨੇ

ਰਾਏਕੋਟ, (ਲੁਧਿਆਣਾ), 13 ਨਵੰਬਰ (ਸੁਸ਼ੀਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ।

ਅਜੀਤ ਡੈਸਕ 13-11-2026

ਰਾਏਕੋਟ, (ਲੁਧਿਆਣਾ), 13 ਨਵੰਬਰ (ਸੁਸ਼ੀਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਉਨ੍ਹਾਂ ਨੇ ਰਾਏਕੋਟ ਹਲਕੇ ਦੇ ਪਿੰਡ ਨੱਥੋਵਾਲ ਵਿਖੇ ਹੋਈ ਹਜ਼ਾਰਾਂ ਲੋਕਾਂ ਦੇ ਇਕੱਠ ਵਾਲੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।

ਜ਼ਿਕਰਯੋਗ ਹੈ ਕਿ ਪ੍ਰਭਦੀਪ ਸਿੰਘ ਨੱਥੋਵਾਲ ਨੇ ਹਾਲ ਹੀ ਵਿਚ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦਿੱਤਾ ਸੀ। ਹੁਣ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਨੂੰ ਰਾਏਕੋਟ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਉਨ੍ਹਾਂ ਦੀ ਸਿਆਸੀ ਪਾਰੀ ਦੀ ਸ਼ੁਰੂਆਤ ਹੋ ਗਈ ਹੈ।

ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੁਸ਼ਿਆਰਪੁਰ ਪਹੁੰਚੇ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਪਹੁੰਚੇ ਰਾਏਕੋਟ ਦੇ ਪਿੰਡ ਨੱਥੋਵਾਲ