13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਧਾਇਕਾ ਭਰਾਜ ਨੇ ਪਿੰਡ ਸਾਰੋਂ, ਮੰਗਵਾਲ ਅਤੇ ਰੇਤਗੜ੍ਹ ਤੀਰਥ ਯਾਤਰਾ ਦੀਆਂ ਬੱਸਾਂ ਨੂੰ ਕੀਤਾ ਰਵਾਨਾ

ਸੰਗਰੂਰ, 13 ਨਵੰਬਰ (ਧੀਰਜ ਪਸੋਰੀਆ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵੱਡੀ ਗਿਣਤੀ ਬਜ਼ੁਰਗਾਂ...

ਅਜੀਤ ਡੈਸਕ 13-11-2026

ਸੰਗਰੂਰ, 13 ਨਵੰਬਰ (ਧੀਰਜ ਪਸੋਰੀਆ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵੱਡੀ ਗਿਣਤੀ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ ਜੋ ਲਗਾਤਾਰ ਜਾਰੀ ਹੈ। ਪਿੰਡ ਸਾਰੋ, ਮੰਗਵਾਲ ਅਤੇ ਰੇਤਗੜ੍ਹ ਤੋਂ ਤੀਰਥ ਯਾਤਰਾ ਦੀਆਂ ਬੱਸਾਂ ਨੂੰ ਰਵਾਨਾ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ  ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਇਸ ਯਾਤਰਾ ਅਧੀਨ ਹੁਣ ਹਿੰਦੂ ਧਾਰਮਿਕ ਸਥਾਨਾਂ ਮਥੁਰਾ, ਵਰਿੰਦਾਵਨ, ਖਾਟੂ ਸ਼ਾਮ, ਸਾਲਾਸਰ, ਹਰਿਦੁਆਰ, ਰਿਸ਼ੀਕੇਸ਼ ਧਾਰਮਿਕ ਸਥਾਨਾਂ ਦੀ ਯਾਤਰਾ ਵੀ ਕਰਵਾਈ ਜਾਂਦੀ ਹੈ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ।

ਸੂਬਾ ਸਰਕਾਰ ਨੇ ਸ਼ਰਧਾਲੂਆਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਜਾਂਦਾ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈਡੀ ਕਾਰਡ ਲਾਜ਼ਮੀ ਹੈ। ਸ਼ਰਧਾਲੂਆਂ ਲਈ ਏਸੀ ਬੱਸਾਂ, ਏਸੀ ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਮਾਜ ਦਾ ਇਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਕਰ ਕੇ ਦੇਸ਼ ਭਰ ਵਿਚ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਿਆ। ਸੂਬਾ ਸਰਕਾਰ ਨੇ ਇਹ ਯੋਜਨਾ ਦੇਸ਼ ਅਤੇ ਸੂਬੇ ਭਰ ਦੇ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਸ਼ੁਰੂ ਕੀਤੀ ਹੈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਤੀਰਥ ਯਾਤਰਾ ਲਈ ਰਵਾਨਾ ਹੋਏ ਬਜ਼ੁਰਗਾਂ ਨੂੰ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪਿਛਲੀ ਖ਼ਬਰ ਕਾਰ ਸਵਾਰ ਕੋਲੋਂ ਸ਼ਰਾਬ ਦੀਆਂ 101 ਪੇਟੀਆਂ ਬਰਾਮਦ, ਮਾਮਲਾ ਦਰਜ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣਾ ਅਰਦਾਸ ਦੀ ਬਰਕਤ- ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ