ਚੰਡੀਗੜ੍ਹ, 14 ਨਵੰਬਰ (ਕਪਿਲ ਵਧਵਾ)-ਪੁਲਿਸ ਹੈੱਡਕੁਆਰਟਰ ਨੇੜੇ ਸਥਿਤ ਸੈਕਟਰ-10 ਦੇ ਲੀਅਰ ਵੈਲੀ ਪਾਰਕ ਵਿਚੋਂ 34 ਸਾਲਾ ਸ਼ਿਖਾ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਪਤੀ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਰੌਬਿਨ ਵਜੋਂ ਹੋਈ ਹੈ। ਇਸ ਸੰਬੰਧੀ ਥਾਣਾ ਸੈਕਟਰ-3 ਵਿਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਪੁਲਿਸ ਅਨੁਸਾਰ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਪਾਰਕ ਵਿਚ ਪੱਥਰ ਨਾਲ ਸਿਰ ਬੁਰੀ ਤਰ੍ਹਾਂ ਕੁਚਲ ਕੇ ਸ਼ਿਖਾ ਦੀ ਹੱਤਿਆ ਕੀਤੀ ਗਈ ਸੀ। ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਹੁਣ ਉਸ ਦੇ ਪਤੀ ਰੌਬਿਨ ਨੂੰ ਕਾਬੂ ਕਰ ਲਿਆ ਹੈ।
ਤਾਜ਼ਾ ਖ਼ਬਰਾਂ
Free
ਸੈਕਟਰ-10 ਦੇ ਪਾਰਕ ਵਿਚ ਮਹਿਲਾ ਦੀ ਹੱਤਿਆ ਦੇ ਮਾਮਲੇ ’ਚ ਪਤੀ ਗ੍ਰਿਫ਼ਤਾਰ
ਚੰਡੀਗੜ੍ਹ, 14 ਨਵੰਬਰ (ਕਪਿਲ ਵਧਵਾ)-ਪੁਲਿਸ ਹੈੱਡਕੁਆਰਟਰ ਨੇੜੇ ਸਥਿਤ ਸੈਕਟਰ-10 ਦੇ ਲੀਅਰ ਵੈਲੀ ਪਾਰਕ ਵਿਚੋਂ 34 ਸਾਲਾ ਸ਼ਿਖਾ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਪਤੀ ਨੂੰ ਕਾਬੂ ਕਰ ਲਿਆ ਹੈ।
ਅਜੀਤ ਡੈਸਕ
14-11-2026