ਚੋਗਾਵਾਂ/ ਅੰਮ੍ਰਿਤਸਰ, 14 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਹਿਲਾ ਮਹਾਨ ਗੁਰਮਤਿ ਸਮਾਗਮ ਅਤੇ ਕਬੱਡੀ ਕੱਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਾਹਿਬ ਜੀ (ਛਾਉਣੀ ਨਿਹੰਗ ਸਿੰਘ), ਪਿੰਡ ਡੱਗ ਤੂਤ ਵਿਖੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ (ਨਨਕਾਣਾ ਸਾਹਿਬ ਵਾਲਿਆਂ) ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਾਬਾ ਮਾਨ ਸਿੰਘ ਵਲੋਂ ਕਰਵਾਇਆ ਗਿਆ।
ਇਸ ਮੌਕੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਕਵਿਸ਼ਰੀ ਜਥਿਆਂ ਜੁੜ ਬੈਠੀ ਸੰਗਤ ਨੂੰ ਨਿਹਾਲ ਕੀਤਾ। ਸ਼ਾਮ ਨੂੰ ਕਬੱਡੀ ਦੇ ਫਸਵੇਂ ਮੁਕਾਬਲੇ ਕਰਵਾਏ ਗਏ। ਜਿਸ ਵਿਚ ਧੰਨ ਧੰਨ ਬਾਬਾ ਕਾਲਾ ਮਾਹਰ ਕਬੱਡੀ ਸਪੋਰਟਸ ਕਲੱਬ, ਕਬੱਡੀ ਕਲੱਬ ਸਾਰੰਗੜਾ, ਕਬੱਡੀ ਕਲੱਬ ਬੋਹਲੀਆਂ, ਸ਼ਹੀਦ ਅਮਰ ਸਪੋਰਟਸ ਕਬੱਡੀ ਕਲੱਬ, ਧਨੋਆ ਖੁਰਦ ਸਪੋਰਟਸ ਕਬੱਡੀ ਕਲੱਬ, ਇੰਟਰਨੈਸ਼ਨਲ ਐਕਸ਼ਨ ਵਾਲੇ ਸਟਾਰ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ।
ਇਸ ਮੌਕੇ ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ, ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ, ਪੀ. ਏ. ਰਵੀ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸਮਾਗਮ ਦੇ ਅੰਤ ਵਿਚ ਮੁੱਖ ਸੇਵਾਦਾਰ ਬਾਬਾ ਮਾਨ ਸਿੰਘ ਵਲੋਂ ਜੇਤੂ ਟੀਮਾਂ, ਖਿਡਾਰੀਆਂ ਅਤੇ ਪਹੁੰਚੀਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਤੇ ਖੇਡ ਪ੍ਰੇਮੀਆਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਬਾਬਾ ਬਲਬੀਰ ਸਿੰਘ ਭਕਨਾ, ਬਾਬਾ ਪ੍ਰਗਟ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਅਰਸ਼ਪ੍ਰੀਤ ਸਿੰਘ ਦਸ਼ਮੇਸ਼ ਤਰਨਾ ਦਲ ਹੈਡ ਗ੍ਰੰਥੀ, ਰਣਜੀਤ ਸਿੰਘ ਖੂਹ ਵਾਲਾ, ਜਸਪਾਲ ਸਿੰਘ ਪਾਲਾ ਸਾਬਕਾ ਸਰਪੰਚ, ਰਣਜੀਤ ਸਿੰਘ ਸੋਨਾ, ਗੁਰਮੁਖ ਸਿੰਘ ਰਸਪਾਲ ਸਿੰਘ ਫੌਜੀ, ਜੋਬਨ ਸਿੰਘ ਝੰਜੋਟੀ, ਵਿਰਸਾ ਸਿੰਘ ਸਾਬਕਾ ਸਰਪੰਚ, ਸਰਪੰਚ ਸਿਮਰਜੀਤ ਸਿੰਘ ਤੂਤ, ਬਲਵਿੰਦਰ ਸਿੰਘ ਮੈਂਬਰ ਕਰਨੈਲ ਸਿੰਘ ਮੈਂਬਰ, ਸੁਖਦੇਵ ਸਿੰਘ ਮੈਂਬਰ, ਫੁੰਮਣ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ।