ਜਲੰਧਰ, 14 ਨਵੰਬਰ (ਸ਼ਿਵ)-ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਵਿਚ ਭਰਤ ਮਹਾਜਨ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਨਿਯੁਕਤੀ ਪੱਤਰ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਅਨੂਜ ਖੋਸਲਾ ਵੱਲੋਂ ਜਾਰੀ ਕੀਤਾ ਗਿਆ।
ਇਸ ਤੋਂ ਇਲਾਵਾ ਭਰਤ ਮਹਾਜਨ ਨੂੰ ਪੰਜਾਬ ਦੇ 12 ਜ਼ੋਨਾਂ ਦਾ ਕੰਮਕਾਜ ਦੇਖਣ ਲਈ ਇੰਚਾਰਜ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਸੰਗਠਨ ਵਿਚ ਅਹਿਮ ਭੂਮਿਕਾ ਨਿਭਾਉਣ ਦਾ ਮੌਕਾ ਮਿਲੇਗਾ।