ਫਗਵਾੜਾ (ਕਪੂਰਥਲਾ), 15 ਨਵੰਬਰ (ਹਰਜੋਤ ਸਿੰਘ ਚਾਨਾ) - ਫਗਵਾੜਾ ਸਥਿਤ ਸ਼ੂਗਰ ਮਿੱਲ ਵਲੋਂ ਗੰਨਾ ਕਾਸ਼ਤਕਾਰਾਂ ਦੀ ਲੰਮੇ ਸਮੇਂ ਤੋਂ ਬਕਾਇਆ ਰਾਸ਼ੀ ਨਾ ਜਾਰੀ ਕਰਨ ਦੇ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਕਰਦਿਆਂ ਮਿੱਲ ਨੂੰ ਸੀਲ ਕਰ ਦਿੱਤਾ ਗਿਆ। ਕਿਸਾਨਾਂ ਵਲੋਂ ਆਪਣੀ ਬਕਾਇਆ ਰਾਸ਼ੀ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਸੀਲਿੰਗ ਦੀ ਕਾਰਵਾਈ ਅਮਲ ਵਿਚ ਲਿਆਂਦੀ।
ਕਿਸਾਨ ਜਥੇਬੰਦੀਆਂ ਵਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਮਿੱਲ ਪ੍ਰਬੰਧਕਾਂ ਵਲੋਂ ਲੰਮੇ ਸਮੇਂ ਤੋਂ ਕਿਸਾਨਾਂ ਦੀ ਮਿਹਨਤ ਦੀ ਕਮਾਈ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਗੰਨਾ ਕਾਸ਼ਤਕਾਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੀ ਬਕਾਇਆ ਰਾਸ਼ੀ ਜਾਰੀ ਨਾ ਕੀਤੀ ਗਈ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।
ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮਿੱਲ ਨੂੰ ਸੀਲ ਕਰਨ ਦੀ ਕਾਰਵਾਈ ਕੀਤੀ। ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਲੰਮੇ ਸਮੇਂ ਤੋਂ ਲਟਕ ਰਹੀ ਬਕਾਇਆ ਰਾਸ਼ੀ ਜਲਦ ਤੋਂ ਜਲਦ ਜਾਰੀ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ।
ਤਾਜ਼ਾ ਖ਼ਬਰਾਂ
Free
ਕਿਸਾਨਾਂ ਦੀ ਬਕਾਇਆ ਰਾਸ਼ੀ ਦੇ ਮਾਮਲੇ ਨੂੰ ਲੈ ਕੇ ਸ਼ੂਗਰ ਮਿੱਲ ਸੀਲ
ਫਗਵਾੜਾ (ਕਪੂਰਥਲਾ), 15 ਨਵੰਬਰ (ਹਰਜੋਤ ਸਿੰਘ ਚਾਨਾ) - ਫਗਵਾੜਾ ਸਥਿਤ ਸ਼ੂਗਰ ਮਿੱਲ ਵਲੋਂ ਗੰਨਾ ਕਾਸ਼ਤਕਾਰਾਂ ਦੀ ਲੰਮੇ ਸਮੇਂ ਤੋਂ ਬਕਾਇਆ...
ਅਜੀਤ ਡੈਸਕ
15-11-2026