ਕਪੂਰਥਲਾ, 15 ਨਵੰਬਰ (ਅਮਨਜੋਤ ਸਿੰਘ ਵਾਲੀਆ)- ਬੀਤੀ ਰਾਤ ਮਾਰਕਫੈਡ ਚੌਂਕ ਨੇੜੇ ਸਰਕਾਰੀ ਕੁਆਰਟਰਾਂ ਨੇੜੇ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਅਣਪਛਾਤੇ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ।
ਏ. ਐਸ. ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਾਰਕਫੈਡ ਚੌਕ ਨੇੜੇ ਕੁਆਟਰਾਂ ਨੇੜੇ ਇਕ ਅਣਪਛਾਤਾ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ।
ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖਤ ਲਈ ਮੁਰਦਾਘਰ ਵਿਚ 72 ਘੰਟੇ ਵਾਸਤੇ ਰਖਵਾ ਦਿੱਤਾ ਗਿਆ ਹੈ ਤੇ ਅਗਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।