ਕਪੂਰਥਲਾ, 16 ਨਵੰਬਰ (ਅਮਨਜੋਤ ਸਿੰਘ ਵਾਲੀਆ)- ਕਾਰ ਅਤੇ ਐਕਟਿਵਾ ਵਿਚਾਲੇ ਹੋਏ ਸੜਕ ਹਾਦਸੇ ਦੌਰਾਨ ਕਾਦੂਪੁਰ ਰੋਡ 'ਤੇ ਸਥਿਤ ਰੈਸਟੋਰੈਂਟ ਦੇ ਮਾਲਕ ਗੁਰਵਿੰਦਰਪਾਲ ਸਿੰਘ ਕਾਹਲੋਂ ਦੀ ਮੌਤ ਦੇ ਮਾਮਲੇ ਵਿਚ ਥਾਣਾ ਸਿਟੀ ਦੀ ਪੁਲਿਸ ਨੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਵਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਤਲਵੰਡੀ ਮਹਿੰਮਾ ਨੇ ਦੱਸਿਆ ਕਿ ਉਸਦਾ ਭਰਾ ਗੁਰਵਿੰਦਰਪਾਲ ਸਿੰਘ ਕਾਹਲੋਂ ਰਾਤ ਸਮੇਂ ਆਪਣਾ ਰੈਸਟੋਰੈਂਟ ਬੰਦ ਕਰਕੇ ਰੈਸਟੋਰੈਂਟ 'ਤੇ ਕੰਮ ਕਰਦੇ ਸ਼ਿਵਰਾਜ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਆਪਣੇ ਘਰ ਆ ਰਹੇ ਸਨ, ਜਦੋਂ ਉਹ ਜਲੰਧਰ ਰੋਡ 'ਤੇ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਪਹੁੰਚੇ ਤਾਂ ਸਾਹਮਣੇ ਆ ਰਹੀ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਵਿੰਦਰਪਾਲ ਸਿੰਘ ਕਾਹਲੋਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਸ਼ਿਵਰਾਜ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਕਾਰ ਚਾਲਕ ਆਇਸ਼ ਅਰੋੜਾ ਪੁੱਤਰ ਗੁਲਾਬ ਅਰੋੜਾ ਵਾਸੀ ਗੋਲਡਨ ਐਵੀਨਿਊ ਕਪੂਰਥਲਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਸੜਕ ਹਾਦਸੇ 'ਚ ਰੈਸਟੋਰੈਂਟ ਮਾਲਕ ਦੀ ਮੌਤ ਦੇ ਮਾਮਲੇ 'ਚ ਕਾਰ ਚਾਲਕ ਵਿਰੁੱਧ ਕੇਸ ਦਰਜ
ਕਪੂਰਥਲਾ, 16 ਨਵੰਬਰ (ਅਮਨਜੋਤ ਸਿੰਘ ਵਾਲੀਆ)- ਕਾਰ ਅਤੇ ਐਕਟਿਵਾ ਵਿਚਾਲੇ ਹੋਏ ਸੜਕ ਹਾਦਸੇ ਦੌਰਾਨ ਕਾਦੂਪੁਰ...
ਅਜੀਤ ਡੈਸਕ
16-11-2026