17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਿੱਖ ਭਾਈਚਾਰੇ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਹੈ, ਪ੍ਰਧਾਨ ਮੰਤਰੀ ਮੋਦੀ ਵਲੋਂ ਮਨੀਲਾ ਸਥਿਤ ਗੁਰਦੁਆਰੇ ਚ ਨਤਮਸਤਕ ਹੋਣਾ - ਤਰੁਣ ਚੁੱਘ

ਨਵੀਂ ਦਿੱਲੀ, 17 ਨਵੰਬਰ - ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਦਾ ਕਹਿਣਾ ਹੈ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਨੀਲਾ ਸਥਿਤ ਇਤਿਹਾਸਕ ਖ਼ਾਲਸਾ ਦੀਵਾਨ ਗੁਰਦੁਆਰੇ...

ਅਜੀਤ ਡੈਸਕ 17-11-2026

ਨਵੀਂ ਦਿੱਲੀ, 17 ਨਵੰਬਰ - ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਦਾ ਕਹਿਣਾ ਹੈ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਨੀਲਾ ਸਥਿਤ ਇਤਿਹਾਸਕ ਖ਼ਾਲਸਾ ਦੀਵਾਨ ਗੁਰਦੁਆਰੇ ਵਿਚ ਨਤਮਸਤਕ ਹੋਣਾ ਅਤੇ ਇਸ ਦੇ ਪੁਨਰ-ਵਿਕਾਸ ਲਈ ਨੀਂਹ ਪੱਥਰ ਰੱਖਣਾ, ਸਿੱਖ ਗੁਰੂਆਂ ਦੀ ਮਹਾਨ ਪਰੰਪਰਾ ਅਤੇ ਸਿੱਖ ਭਾਈਚਾਰੇ ਪ੍ਰਤੀ ਉਨ੍ਹਾਂ ਦੇ ਡੂੰਘੇ ਸਤਿਕਾਰ, ਸ਼ਰਧਾ ਅਤੇ ਪਿਆਰ ਦਾ ਪ੍ਰਤੀਕ ਹੈ। ਇਹ ਸਿਰਫ਼ ਇਕ ਧਾਰਮਿਕ ਅਸਥਾਨ ਦੇ ਪੁਨਰ-ਵਿਕਾਸ ਦੀ ਪਹਿਲਕਦਮੀ ਨਹੀਂ ਹੈ; ਸਗੋਂ, ਇਹ ਸਾਡੀ ਸ਼ਾਨਦਾਰ ਵਿਰਾਸਤ ਅਤੇ ਸਿੱਖ ਗੁਰੂਆਂ ਦੇ ਇਸ ਸੰਦੇਸ਼ — 'ਮਾਨਸ ਕੀ ਜਾਤਿ ਸਭੈ ਏਕੈ ਪਹਚਾਨਬੋ' — ਨੂੰ ਸੁਰੱਖਿਅਤ ਰੱਖਣ ਦਾ ਇਕ ਸੰਕਲਪ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖ ਭਾਈਚਾਰੇ ਪ੍ਰਤੀ ਸਤਿਕਾਰ ਸਿਰਫ਼ ਭਾਰਤ ਤੱਕ ਹੀ ਸੀਮਤ ਨਹੀਂ ਹੈ। ਦੁਨੀਆ ਦੇ ਕਿਸੇ ਵੀ ਕੋਨੇ ਵਿਚ ਵਸੇ ਸਿੱਖ ਭੈਣਾਂ-ਭਰਾਵਾਂ ਪ੍ਰਤੀ ਉਨ੍ਹਾਂ ਦਾ ਪਿਆਰ ਅਤੇ ਸੰਵੇਦਨਸ਼ੀਲਤਾ ਹਮੇਸ਼ਾ ਝਲਕਦੀ ਹੈ..."।

ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਕਿਸੇ ਵੀ ਸੰਭਾਵਨਾ ਬਾਰੇ, ਸੁਖਬੀਰ ਸਿੰਘ ਬਾਦਲ ਹੀ ਕਰਨਗੇ ਐਲਾਨ - ਡਾ. ਦਲਜੀਤ ਸਿੰਘ ਚੀਮਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਕਰਨਗੇ ਜ਼ਾਰੀ