ਅਮਰਗੜ੍ਹ (ਮਾਲੇਰਕੋਟਲਾ), 17 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪਿਛਲੇ ਕਰੀਬ ਇਕ ਹਫ਼ਤੇ ਤੋਂ ਅਮਰਗੜ੍ਹ ਦੀ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਆੜ੍ਹਤੀਆ ਐਸੋਸੀਏਸ਼ਨ ਅਮਰਗੜ੍ਹ ਵਲੋਂ ਵਪਾਰ ਮੰਡਲ ਦੇ ਚੇਅਰਮੈਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਐਸ.ਡੀ.ਐਮ. ਰਿਚਾ ਗੋਇਲ ਨਾਲ ਮੁਲਾਕਾਤ ਕਰਕੇ ਖ਼ਰੀਦ ਸੰਬੰਧੀ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ ਨੇ ਦੱਸਿਆ ਕਿ ਇਸ ਵਾਰ ਝੋਨੇ ਦੀ ਬੰਪਰ ਫ਼ਸਲ ਹੋਣ ਕਾਰਨ ਪਿਛਲੇ ਸਾਲਾਂ ਦੇ ਮੁਕਾਬਲੇ ਮੰਡੀਆਂ ਵਿਚ ਵੱਡੀ ਮਾਤਰਾ ਵਿਚ ਝੋਨਾ ਪਹੁੰਚਿਆ ਹੈ, ਪਰ ਖ਼ਰੀਦ ਰੁਕਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨਾ ਹੋਣ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਹੈ। ਜੇਕਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਯਕੀਨੀ ਨਾ ਬਣਾਈ ਗਈ ਤਾਂ ਆੜ੍ਹਤੀਆਂ ਨੂੰ ਮਜਬੂਰਨ ਸੜਕਾਂ 'ਤੇ ਉਤਰ ਕੇ ਸੰਘਰਸ਼ ਕਰਨਾ ਪਵੇਗਾ।
ਇਸ ਮੌਕੇ ਐਸ.ਡੀ.ਐਮ. ਮੈਡਮ ਰਿਚਾ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੰਡੀ ਵਿਚ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਵਾਧੂ ਝੋਨੇ ਦੀ ਆਮਦ ਸੰਬੰਧੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰੇਕ ਕਿਸਾਨ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ ਸਮੇਤ ਸਮੂਹ ਆੜ੍ਹਤੀਆਂ ਅਤੇ ਅਸ਼ਵਨੀ ਸ਼ਰਮਾ ਨੇ ਨੇ ਮਸਲੇ ਦਾ ਹੱਲ ਕਰਵਾਉਣ ਅਤੇ ਖ਼ਰੀਦ ਮੁੜ ਸ਼ੁਰੂ ਕਰਵਾਉਣ ਲਈ ਐਸ.ਡੀ.ਐਮ. ਰਿਚਾ ਗੋਇਲ ਦਾ ਧੰਨਵਾਦ ਕੀਤਾ।
ਤਾਜ਼ਾ ਖ਼ਬਰਾਂ
Free
ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਵਲੋਂ ਐਸ.ਡੀ.ਐਮ ਨਾਲ ਮੁਲਾਕਾਤ
ਅਮਰਗੜ੍ਹ (ਮਾਲੇਰਕੋਟਲਾ), 17 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪਿਛਲੇ ਕਰੀਬ ਇਕ ਹਫ਼ਤੇ ਤੋਂ ਅਮਰਗੜ੍ਹ ਦੀ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ...
ਅਜੀਤ ਡੈਸਕ
17-11-2026