ਚੰਡੀਗੜ੍ਹ, 18 ਨਵੰਬਰ- "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਅੱਜ ਅੰਮ੍ਰਿਤਸਰ ਵਿਚ ਇਕ ਵੱਡੀ ਮੀਟਿੰਗ ਹੋਵੇਗੀ। ਇਹ ਮੀਟਿੰਗ ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਬਣਾਈ ਗਈ ਕਮੇਟੀ ਵਿਚਕਾਰ ਹੋਵੇਗੀ।
ਮੀਟਿੰਗ ਵਿਚ ਐਕਟ ਨਾਲ ਸੰਬੰਧਿਤ ਮੁੱਦਿਆਂ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਤੇ ਅਗਲਾ ਫੈਸਲਾ ਦੋਵਾਂ ਧਿਰਾਂ ਵਲੋਂ ਪਹੁੰਚੇ ਸਿੱਟਿਆਂ ਤੋਂ ਬਾਅਦ ਆਪਸੀ ਸਹਿਮਤੀ ਨਾਲ ਲਿਆ ਜਾਵੇਗਾ।