18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਿਮਾਚਲ ਪ੍ਰਦੇਸ਼ - ਕਾਰ ਦੇ ਡੂੰਘੀ ਖੱਡ ਚ ਡਿੱਗਣ ਕਾਰਨ 6 ਨੌਜਵਾਨਾਂ ਦੀ ਮੌਤ

ਮੰਡੀ (ਹਿਮਾਚਲ ਪ੍ਰਦੇਸ਼), 18 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਜੋਗਿੰਦਰਨਗਰ ਸਬ-ਡਿਵੀਜ਼ਨ ਦੇ ਲਾਡਭਰੋਲ ਇਲਾਕੇ ਵਿਚ ਇਕ...

ਅਜੀਤ ਡੈਸਕ 18-11-2026

ਮੰਡੀ (ਹਿਮਾਚਲ ਪ੍ਰਦੇਸ਼), 18 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਜੋਗਿੰਦਰਨਗਰ ਸਬ-ਡਿਵੀਜ਼ਨ ਦੇ ਲਾਡਭਰੋਲ ਇਲਾਕੇ ਵਿਚ ਇਕ ਦਰਦਨਾਕ ਸੜਕ ਹਾਦਸੇ ਵਿਚ ਛੇ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਉਨ੍ਹਾਂ ਦੀ ਕਾਰ ਖੱਡ ਵਿਚ ਡਿੱਗ ਗਈ। ਇਹ ਹਾਦਸਾ ਮੰਗਲਵਾਰ ਦੇਰ ਰਾਤ ਹੋਇਆ ਪਰ ਬੁੱਧਵਾਰ ਦੁਪਹਿਰ ਨੂੰ ਇਸ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਇਕ ਮੋਟਰਸਾਈਕਲ ਸਵਾਰ ਨੇ ਹਾਦਸਾਗ੍ਰਸਤ ਵਾਹਨ ਨੂੰ ਖੱਡ ਵਿਚ ਦੇਖਿਆ।
ਤਹਿਸੀਲਦਾਰ ਮੁਕੁਲ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਉਮਰ 16 ਤੋਂ 22 ਸਾਲ ਦੇ ਵਿਚਕਾਰ ਸੀ ਜੋ ਕਿ ਦੇਰ ਰਾਤ ਕਿਸੇ ਜਨਮਦਿਨ ਦੀ ਪਾਰਟੀ ਜਾਂ ਸਮਾਗਮ ਤੋਂ ਘਰ ਵਾਪਸ ਆ ਰਹੇ ਸਨ ਤਾਂ ਕਾਰ ਬੇਕਾਬੂ ਹੋ ਗਈ ਅਤੇ 200 ਤੋਂ 500 ਮੀਟਰ ਡੂੰਘੀ ਖੱਡ ਵਿਚ ਡਿੱਗ ਗਈ। ਰਾਤ ਭਰ ਹਨੇਰਾ ਅਤੇ ਠੰਡੇ ਮੌਸਮ ਕਾਰਨ, ਕਿਸੇ ਨੂੰ ਵੀ ਹਾਦਸੇ ਦਾ ਤੁਰੰਤ ਪਤਾ ਨਹੀਂ ਲੱਗਿਆ। ਸੂਚਨਾ ਮਿਲਣ 'ਤੇ, ਪੁਲਿਸ, ਸਥਾਨਕ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ। ਲਾਸ਼ਾਂ ਨੂੰ ਪੋਸਟਮਾਰਟਮ ਲਈ ਜੋਗਿੰਦਰਨਗਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਪਿਛਲੀ ਖ਼ਬਰ ਸੰਗਰੂਰ ਵਿਖੇ ਲੱਗੇ ਪੱਕੇ ਮੋਰਚੇ ਦੇ 6ਵੇਂ ਦਿਨ ਕੀਤਾ ਗਿਆ ਮੋਮਬੱਤੀ ਮਾਰਚ ਅਗਲੀ ਖ਼ਬਰ ਰੱਖਿਆ ਮੰਤਰਾਲੇ ਵਲੋਂ ਇਜ਼ਰਾਈਲ ਏਅਰੋਸਪੇਸ ਇੰਡਸਟਰੀਜ਼ ਨਾਲ 1,976.40 ਕਰੋੜ ਰੁਪਏ ਦਾ ਇਕਰਾਰਨਾਮਾ