ਵੈਲਿੰਗਟਨ, 19 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਵੈਲਿੰਗਟਨ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੇ ਪਹਿਲੇ ਦਿਨ ਦਾ ਖੇਡ ਸਮਾਪਤ ਹੋਣ ਤੱਕ 5 ਵਿਕਟਾਂ ਦੇ ਨੁਕਸਾਨ 'ਤੇ 243 ਦੌੜਾਂ ਬਣਾ ਲਈਆਂ ਸਨ। ਹੈਨਰੀ ਨਿਕੋਲਸ 142 ਅਤੇ ਗਲੈਨ ਫਿਲਿਪਸ 88 ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੇ ਹੋਏ ਸਨ। ਦੋੜਾਂ ਵਿਚਕਾਰ 173 ਦੌੜਾਂ ਦੀ ਸਾਂਝੇਦਾਰੀ ਹੋ ਚੁੱਕੀ ਹੈ।
ਤਾਜ਼ਾ ਖ਼ਬਰਾਂ
Free
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ - ਪਹਿਲੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਨਿਊਜ਼ੀਲੈਂਡ 243/5
ਵੈਲਿੰਗਟਨ, 19 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਵੈਲਿੰਗਟਨ ਵਿਖੇ ਹੋ ਰਿਹਾ ਹੈ। ਟਾਸ ਜਿੱਤ...
ਅਜੀਤ ਡੈਸਕ
19-11-2026