19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦਿੱਲੀ ਮੋਰਚੇ ਦੇ ਯੋਧੇ ਅਤੇ ਉੱਘੇ ਕਿਸਾਨ ਆਗੂ ਗੁਰਬਾਜ ਸਿੰਘ ਦਾ ਦਿਹਾਂਤ

ਚੋਗਾਵਾਂ/ਅੰਮ੍ਰਿਤਸਰ,19 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਦੇ ਗੁਰਦੁਆਰਾ ਸ਼ਹੀਦ ਗੰਜ ਦੇ ਮੁੱਖ ਸੇਵਾਦਾਰ ਬਾਬਾ ਜੋਗਿੰਦਰ....

ਅਜੀਤ ਡੈਸਕ 19-11-2026

ਚੋਗਾਵਾਂ/ਅੰਮ੍ਰਿਤਸਰ,19 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਦੇ ਗੁਰਦੁਆਰਾ ਸ਼ਹੀਦ ਗੰਜ ਦੇ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਕਾਰ ਸੇਵਾ ਵਾਲਿਆਂ ਦੇ ਭਰਾ ਅਤੇ ਉੱਘੇ ਕਿਸਾਨ ਆਗੂ ਗੁਰਬਾਜ ਸਿੰਘ ਅੱਜ ਅਕਾਲ ਚਲਾਣਾ ਕਰ ਗਏ ਹਨ। ਕਿਸਾਨ ਆਗੂ ਗੁਰਬਾਜ ਸਿੰਘ ਨੇ ਦਿੱਲੀ ਦੇ ਇਤਿਹਾਸਕ ਕਿਸਾਨੀ ਅੰਦੋਲਨ ਦੌਰਾਨ ਅਹਿਮ ਯੋਗਦਾਨ ਪਾਇਆ ਸੀ ਅਤੇ ਉਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਿਚ ਵੀ ਸਮੇਂ-ਸਮੇਂ 'ਤੇ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ।

ਉਨ੍ਹਾਂ ਦੇ ਸਦੀਵੀ ਵਿਛੋੜੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅੰਤਿਮ ਵਿਦਾਇਗੀ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ 'ਤੇ ਕਿਸਾਨੀ ਝੰਡਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੁੱਖ ਦੀ ਘੜੀ ਵਿਚ ਬਾਬਾ ਜੋਗਿੰਦਰ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ, ਰਾਣਾ ਰਣਬੀਰ ਸਿੰਘ ਲੋਪੋਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਲੱਖਾ ਸਿੰਘ, ਸ਼੍ਰੋਮਣੀ ਕਮੇਟੀ, ਕਾਰ ਸੇਵਾ ਸੰਪਰਦਾਵਾਂ ਅਤੇ ਜ਼ੋਨ ਲੋਪੋਕੇ ਦੇ ਪ੍ਰਧਾਨ ਗੁਰਲਾਲ ਸਿੰਘ ਕੱਕੜ, ਕੁਲਬੀਰ ਸਿੰਘ ਲੋਪੋਕੇ, ਜ਼ਿਲ੍ਹਾ ਆਗੂ ਬਾਜ ਸਿੰਘ ਸਾਰੰਗੜਾ, ਫਤਿਹ ਸਿੰਘ ਅਤੇ ਪ੍ਰੈੱਸ ਸਕੱਤਰ ਸੁਖਜਿੰਦਰ ਸਿੰਘ ਸ਼ਾਹ ਸਮੇਤ ਹੋਰ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਅਗਲੀ ਖ਼ਬਰ ਕੱਲ੍ਹ ਦੇ ਇਜਲਾਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਕਰਨਗੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ