20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਾਮਲਾ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ: ਬ੍ਰਿਜ ਭੂਸ਼ਣ ਨੇ ਆਪਣੇ ਬਰੀ ਹੋਣ ਵਿਰੁੱਧ ਪਟੀਸ਼ਨ ਸੰਬੰਧੀ ਜਵਾਬ ਕੀਤਾ ਦਾਖ਼ਲ

ਨਵੀਂ ਦਿੱਲੀ, 20 ਨਵੰਬਰ- ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਪਣੇ ਬਰੀ ਹੋਣ ਵਿਰੁੱਧ ਦਾਇਰ ਅਪੀਲ ਦੇ ਸੰਬੰਧ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਆਪਣਾ ਜਵਾਬ ਦਾਖਲ ਕੀਤਾ ਹੈ।

ਅਜੀਤ ਡੈਸਕ 20-11-2026

ਨਵੀਂ ਦਿੱਲੀ, 20 ਨਵੰਬਰ-  ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਪਣੇ ਬਰੀ ਹੋਣ ਵਿਰੁੱਧ ਦਾਇਰ ਅਪੀਲ ਦੇ ਸੰਬੰਧ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਆਪਣਾ ਜਵਾਬ ਦਾਖਲ ਕੀਤਾ ਹੈ। ਅਦਾਲਤ ਨੇ ਅਪੀਲਕਰਤਾਵਾਂ, ਯਾਨੀ ਮਹਿਲਾ ਪਹਿਲਵਾਨਾਂ ਵਲੋਂ ਦਲੀਲਾਂ ਸੁਣਨ ਲਈ ਇਸ ਮਾਮਲੇ ਨੂੰ 27 ਅਤੇ 28 ਨਵੰਬਰ ਲਈ ਸੂਚੀਬੱਧ ਕੀਤਾ ਹੈ।

ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਲੋਂ ਦਲੀਲਾਂ ਸੁਣਨ ਲਈ ਇਸ ਮਾਮਲੇ ਨੂੰ 5 ਅਤੇ 9 ਦਸੰਬਰ ਲਈ ਸੂਚੀਬੱਧ ਕੀਤਾ ਹੈ। ਮੈਜਿਸਟਰੇਟ ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਨੂੰ ਬਰੀ ਕਰ ਦਿੱਤਾ ਸੀ। ਬਰੀ ਕਰਨ ਦੇ ਇਸ ਫੈਸਲੇ ਨੂੰ ਹੁਣ ਸੈਸ਼ਨ ਅਦਾਲਤ ਵਿਚ ਚੁਣੌਤੀ ਦਿੱਤੀ ਗਈ ਹੈ।

ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਨੂੰ ਲੈਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪੰਜਾਬ ਪੁਲਿਸ ਦੀ ਟੀਮ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਪਲਟੀ ਸਕੂਲ ਵੈਨ