20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਂ ਦਾ ਦਿਹਾਂਤ

ਲਖਨਊ, 20 ਨਵੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਂ ਸਾਵਿਤਰੀ ਦੇਵੀ ਦਾ ਅੱਜ ਦਿਹਾਂਤ ਹੋ ਗਿਆ। ਉਹ 91 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਸਵੇਰੇ 11 ਵਜੇ ਪੌੜੀ ਗੜ੍ਹਵਾਲ ਦੇ ਪੰਚੂਰ ਪਿੰਡ ਵਿਚ ਆਖਰੀ ਸਾਹ ਲਿਆ।

ਅਜੀਤ ਡੈਸਕ 20-11-2026

ਲਖਨਊ, 20 ਨਵੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਂ ਸਾਵਿਤਰੀ ਦੇਵੀ ਦਾ ਅੱਜ ਦਿਹਾਂਤ ਹੋ ਗਿਆ। ਉਹ 91 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਸਵੇਰੇ 11 ਵਜੇ ਪੌੜੀ ਗੜ੍ਹਵਾਲ ਦੇ ਪੰਚੂਰ ਪਿੰਡ ਵਿਚ ਆਖਰੀ ਸਾਹ ਲਿਆ। ਯੋਗੀ ਦੇ ਭਰਾ ਮਹਿੰਦਰ ਅਤੇ ਉਨ੍ਹਾਂ ਦਾ ਪਰਿਵਾਰ ਉਸ ਸਮੇਂ ਘਰ ਵਿਚ ਮੌਜੂਦ ਸਨ।

ਐਸ.ਐਸ.ਪੀ. ਸਰਵੇਸ਼ ਪਵਾਰ ਨੇ ਕਿਹਾ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ ਰਿਸ਼ੀਕੇਸ਼ ਦੇ ਸੰਪੂਰਨਾਨੰਦ ਘਾਟ 'ਤੇ ਕੀਤਾ ਜਾ ਸਕਦਾ ਹੈ। ਸਾਵਿਤਰੀ ਦੇਵੀ ਦੀ ਮੌਤ ਦੇ ਸਮੇਂ ਯੋਗੀ ਆਦਿੱਤਿਆਨਾਥ ਗੋਰਖਪੁਰ ਵਿਚ ਸਸ਼ਕਤ ਯੁਵਾ, ਖੁਸ਼ਹਾਲ ਉੱਤਰ ਪ੍ਰਦੇਸ਼ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।

ਪਿਛਲੀ ਖ਼ਬਰ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਇਆ ਅੰਮ੍ਰਿਤਪਾਲ ਸਿੰਘ ਅਗਲੀ ਖ਼ਬਰ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਆਗੂ ਰਵਾਨਾ