20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਇਆ ਅੰਮ੍ਰਿਤਪਾਲ ਸਿੰਘ

ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਇਆ ਅੰਮ੍ਰਿਤਪਾਲ ਸਿੰਘ

ਅਜੀਤ ਡੈਸਕ 20-11-2026

ਆਸਾਮ, 20 ਨਵੰਬਰ- ਪੰਜਾਬ ਪੁਲਿਸ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸੰਸਕਾਰ ਲਈ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਰਵਾਨਾ ਹੋ ਗਈ ਹੈ। ਪੁਲਿਸ ਟੀਮ ਪਹਿਲਾਂ ਅੰਮ੍ਰਿਤਪਾਲ ਨੂੰ ਲੈ ਕੇ ਦਿੱਲੀ ਪਹੁੰਚੇਗੀ ਅਤੇ ਉੱਥੋਂ ਦੁਪਹਿਰ 2:30 ਵਜੇ ਪੰਜਾਬ ਲਈ ਉਡਾਣ ਭਰੇਗੀ। ਅੰਮ੍ਰਿਤਪਾਲ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਚ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਵੇਗਾ। ਅੰਮ੍ਰਿਤਸਰ ਦੀ ਇਕ ਅਦਾਲਤ ਨੇ ਉਸ ਨੂੰ ਤਿੰਨ ਘੰਟੇ ਦੀ ਹਿਰਾਸਤ ਪੈਰੋਲ ਦਿੱਤੀ ਹੈ। ਸੁਰੱਖਿਆ ਕਾਰਨਾਂ ਕਰਕੇ ਅੰਮ੍ਰਿਤਪਾਲ ਦੀ ਨਜ਼ਰਬੰਦੀ ਦੀ ਸਹੀ ਜਗ੍ਹਾ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ।

ਅਗਲੀ ਖ਼ਬਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਂ ਦਾ ਦਿਹਾਂਤ