ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਵਿਖੇ ਦੁਸਹਿਰਾ ਗਰਾਊਂਡ ਨਜ਼ਦੀਕ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ, ਹਾਲਾਂਕਿ ਇਸ ਘਟਨਾ ਦੌਰਾਨ ਨੌਜਵਾਨ ਵਾਲ-ਵਾਲ ਬਚ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਰਾਹੁਲ ਵਾਸੀ ਮੁਹੱਲਾ ਬਹਾਦਰਪੁਰ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਇਕ ਲੜਾਈ ਹੋਈ ਸੀ। ਉਸ ਲੜਾਈ 'ਚ ਉਸ ਨੇ ਵਿਚੋਲਗੀ ਕਰਦਿਆਂ ਆਪਣੇ ਦੋਸਤ ਦਾ ਰਾਜ਼ੀਨਾਮਾ ਕਰਵਾ ਦਿੱਤਾ ਸੀ, ਪ੍ਰੰਤੂ ਦੂਸਰੀ ਧਿਰ ਵਲੋਂ ਇਸ ਗੱਲ ਨੂੰ ਲੈ ਕੇ ਉਸ ਨਾਲ ਰੰਜਿਸ਼ ਰੱਖਣ ਲੱਗ ਪਏ। ਪੀੜਤ ਨੌਜਵਾਨ ਨੇ ਦੱਸਿਆ ਕਿ ਜਦੋਂ ਉਹ ਦੁਸਹਿਰਾ ਗਰਾਊਂਡ ਨਜ਼ਦੀਕ ਮੌਜੂਦ ਸੀ ਤਾਂ ਉਕਤ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਉਸ ਨੂੰ ਜਾਲੋ ਮਾਰ ਦੇਣ ਦੀ ਨੀਅਤ ਨਾਲ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ, ਪ੍ਰੰਤੂ ਖ਼ੁਸ਼ਕਿਸਮਤੀ ਨਾਲ ਉਹ ਬਚ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਐਸ.ਐਚ.ਓ. ਅਨਿਲ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਕਥਿਤ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਤਾਜ਼ਾ ਖ਼ਬਰਾਂ
Free
ਰੰਜਿਸ਼ ਦੇ ਚੱਲਦਿਆਂ ਨੌਜਵਾਨ 'ਤੇ ਚਲਾਈਆਂ ਗੋਲੀਆਂ
ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਵਿਖੇ ਦੁਸਹਿਰਾ ਗਰਾਊਂਡ ਨਜ਼ਦੀਕ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ, ਹਾਲਾਂਕਿ ਇਸ ਘਟਨਾ ਦੌਰਾਨ ਨੌਜਵਾਨ ਵਾਲ-ਵਾਲ ਬਚ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਰਾਹੁਲ ਵਾਸੀ ਮੁਹੱਲਾ ਬਹਾਦਰਪੁਰ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਇਕ ਲੜਾਈ ਹੋਈ ਸੀ।
ਅਜੀਤ ਡੈਸਕ
20-11-2026