20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਆਮ ਆਦਮੀ ਪਾਰਟੀ ਚੰਡੀਗੜ੍ਹ 35 ਦੇ 35 ਵਾਰਡਾਂ ਵਿਚ ਆਪਣੇ ਉਮੀਦਵਾਰ ਖੜੇ ਕਰੇਗੀ

ਚੰਡੀਗੜ੍ਹ, 20 ਨਵੰਬਰ (ਅਜੈਬ ਔਜਲਾ)- ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਚੰਡੀਗੜ੍ਹ...

ਅਜੀਤ ਡੈਸਕ 20-11-2026

ਚੰਡੀਗੜ੍ਹ, 20 ਨਵੰਬਰ (ਅਜੈਬ ਔਜਲਾ)- ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਚੰਡੀਗੜ੍ਹ 35 ਦੇ 35 ਵਾਰਡਾਂ ਵਿਚ ਆਪਣੇ ਉਮੀਦਵਾਰ ਖੜੇ ਕਰੇਗੀ। ਇਹ ਗੱਲ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਚੰਡੀਗੜ੍ਹ ਆਮ ਆਦਮੀ ਪਾਰਟੀ ਦੀ ਪ੍ਰਮੁੱਖ ਆਗੂ ਦੀਪਾ ਦੂਬੇ, ਅੰਜੂ ਕਤਿਆਲ, ਦੇਸ ਰਾਜ ਸਨਾਵਰ ,ਪ੍ਰੇਮ ਗਰਗ ਵਲੋਂ ਸਾਂਝੇ ਤੌਰ ਤੇ ਇਹ ਐਲਾਨ ਕੀਤਾ ਗਿਆ।

ਉਲੇਖਣੀ ਹੈ ਕਿ ਇਸ ਸਬੰਧੀ ਅੱਜ ਨਗਰ ਨਿਗਮ ਚੰਡੀਗੜ੍ਹ ਦੀਆਂ ਚੋਣਾਂ ਬਕਾਇਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਇਹ ਚੋਣਾਂ 23 ਦਸੰਬਰ ਨੂੰ ਕਰਵਾਈਆਂ ਜਾਣਗੀਆਂ ਜਦਕਿ ਨਤੀਜੇ 26 ਦਸੰਬਰ ਨੂੰ ਐਲਾਨੇ ਜਾਣਗੇ। ਆਗੂਆਂ ਨੇ ਇਹ ਵੀ ਸਪਸ਼ਟ ਕੀਤਾ ਕਿ ਇਸ ਵਾਰੀ ਕਿਸੇ ਵੀ ਪਾਰਟੀ ਨੂੰ ਚਾਹੇ ਉਹ ਭਾਰਤੀ ਜਨਤਾ ਪਾਰਟੀ ਹੈ ਚਾਹੇ ਉਹ ਕਾਂਗਰਸ ਹੋਵੇ ਕਿਸੇ ਨਾਲ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਸਗੋਂ ਆਮ ਆਦਮੀ ਪਾਰਟੀ ਆਪਣੇ ਦਮ ਤੇ ਇਕੱਲਿਆਂ ਚੋਣਾਂ ਲੜੇਗੀ। ਆਗੂਆਂ ਨੇ ਇਸ ਮੌਕੇ 'ਤੇ ਭਾਰਤੀ ਜਨਤਾ ਪਾਰਟੀ ਤੇ ਇਹ ਵੀ ਦੋਸ਼ ਲਾਇਆ ਕਿ ਉਹ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਕਲੋਨੀਆਂ ਦੀ ਮਾਲਕਾਨਾ ਹੱਕ ਲਈ ਜੋ ਪ੍ਰਚਾਰ ਕਰ ਰਹੀ ਹੈ ਉਹ ਇਕ ਤਰ੍ਹਾਂ ਦਾ ਜੁਮਲਾ ਹੈ ਕਿਉਂਕਿ ਨੋਟੀਫਿਕੇਸ਼ਨ ਮੁਤਾਬਕ ਗਰੀਬ ਕਲੋਨੀ ਵਾਸੀ ਉਹ ਸ਼ਰਤਾਂ ਨੂੰ ਪੂਰੀਆਂ ਨਹੀਂ ਕਰ ਸਕਣਗੇ ਜੋ ਪ੍ਰਸ਼ਾਸਨ ਵਲੋਂ ਲਾਈਆਂ ਗਈਆਂ ਹਨ।

ਅਗਲੀ ਖ਼ਬਰ ਹਲਕਾ ਰਾਜਪੁਰਾ ਦੇ ਵਿਚ ਕਮਲ ਖਿੜੇਗਾ- ਹਰਦਿਆਲ ਸਿੰਘ ਕੰਬੋਜ