20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ 2027 ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀਆਂ ਮਿਤੀਆਂ ਦਾ ਐਲਾਨ

ਐੱਸ.ਏ.ਐੱਸ. ਨਗਰ, 20 ਨਵੰਬਰ, (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸੈਸ਼ਨ 2026-27 ਲਈ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ....

ਅਜੀਤ ਡੈਸਕ 20-11-2026

ਐੱਸ.ਏ.ਐੱਸ. ਨਗਰ, 20 ਨਵੰਬਰ, (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸੈਸ਼ਨ 2026-27 ਲਈ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰੀਖਿਆਵਾਂ ਦੇ ਵੇਰਵੇ ਤਿਆਰ ਕੀਤੇ ਗਏ ਹਨ, ਤਾਂ ਜੋ ਚੋਣਾਂ ਨਾਲ ਸਬੰਧਤ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਡਿਊਟੀਆਂ ਕਾਰਨ ਬੋਰਡ ਦੀਆਂ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਵਿਚ ਕੋਈ ਵਿਘਨ ਨਾ ਪਵੇ ਅਤੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਮਿਤੀ 8 ਜਨਵਰੀ ਤੋਂ 20 ਜਨਵਰੀ, 2027 ਤੱਕ ਕਰਵਾਈਆਂ ਜਾਣਗੀਆਂ ਅਤੇ ਲਿਖਤੀ ਪ੍ਰੀਖਿਆਵਾਂ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਲਈ 05 ਮਾਰਚ, 2027 ਤੋਂ ਅਤੇ ਦਸਵੀਂ ਜਮਾਤ ਲਈ 19 ਮਾਰਚ, 2027 ਤੋਂ ਸ਼ੁਰੂ ਹੋਣਗੀਆਂ। 8ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 8 ਜਨਵਰੀ ਤੋਂ 20 ਜਨਵਰੀ, 2027 ਤੱਕ ਅਤੇ ਲ‌ਿਖਤੀ ਪ੍ਰੀਖਿਆਵਾਂ 5 ਮਾਰਚ ਤੋਂ 18 ਮਾਰਚ, 2027 ਤੱਕ ਕਰਵਾਈਆਂ ਜਾਣਗੀਆਂ।

ਇਸੇ ਤਰਾਂ 10ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 8 ਜਨਵਰੀ ਤੋਂ 20 ਜਨਵਰੀ, 2027 ਤੱਕ ਅਤੇ ਲ‌ਿਖਤੀ ਪ੍ਰੀਖਿਆਵਾਂ 19 ਮਾਰਚ ਤੋਂ 20 ਅਪ੍ਰੈਲ, 2027 ਤੱਕ ਕਰਵਾਈਆਂ ਜਾਣਗੀਆਂ। ਜਦਕਿ 12ਵੀਂ ਜਮਾਤ ਦੀਆ ਪ੍ਰੈਕਟੀਕਲ ਪ੍ਰੀਖਿਆਵਾਂ 8 ਜਨਵਰੀ ਤੋਂ 20 ਜਨਵਰੀ, 2027 ਤੱਕ ਅਤੇ ਲ‌ਿਖਤੀ ਪ੍ਰੀਖਿਆਵਾਂ 5 ਮਾਰਚ ਤੋਂ 23 ਅਪ੍ਰੈਲ, 2027 ਤੱਕ ਕਰਵਾਈਆਂ ਜਾਣਗੀਆਂ।

ਪਿਛਲੀ ਖ਼ਬਰ ਪੰਜਾਬ ਪੁਲਿਸ ਡਿਬਰੂਗੜ ਅਸਾਮ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅੰਮ੍ਰਿਤਸਰ ਵੱਲ ਹੋਈ ਰਵਾਨਾ ਅਗਲੀ ਖ਼ਬਰ ਰਾਜਪੁਰਾ ਦੀ ਅਨਾਜ ਮੰਡੀ ਵਿਚ ਜੀਰੀ ਦੀ ਸਰਕਾਰੀ ਖ਼ਰੀਦ ਅੱਜ 60 ਦਿਨਾਂ ਬਾਅਦ ਮੁਕੰਮਲ ਤੌਰ 'ਤੇ ਬੰਦ