ਰਾਜਾਸਾਂਸੀ (ਅੰਮ੍ਰਿਤਸਰ), 21 ਨਵੰਬਰ (ਹਰਦੀਪ ਸਿੰਘ ਖੀਵਾ) - ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਦੇ ਅੰਦਰ ਸਥਿਤ ਬਾਬਾ ਜਵੰਦ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਸੰਤਸਰ ਵਿਖੇ ਅੱਜ ਸੰਗਤਾਂ ਦੇ ਜਾਣ ’ਤੇ ਰੋਕ ਲਗਾ ਦਿੱਤੀ ਗਈ। ਗੁਰਦੁਆਰਾ ਸਾਹਿਬ ਦਾ ਮੁੱਖ ਦਰਵਾਜ਼ਾ ਵੀ ਬੰਦ ਰਿਹਾ। ਇਸ ਅਸਥਾਨ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੀ.ਆਈ.ਐੱਸ.ਐੱਫ. ਕੋਲ ਹੈ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਸਵੇਰੇ 4:45 ਵਜੇ ਤੋਂ 9 ਵਜੇ ਤੱਕ ਸੰਗਤਾਂ ਦੇ ਦਰਸ਼ਨਾਂ ਲਈ ਖੁੱਲ੍ਹਾ ਰਹਿੰਦਾ ਹੈ। ਆਮ ਤੌਰ ’ਤੇ 15 ਅਗਸਤ, 26 ਜਨਵਰੀ ਅਤੇ ਪ੍ਰਧਾਨ ਮੰਤਰੀ ਜਾਂ ਰਾਸ਼ਟਰਪਤੀ ਦੀ ਆਮਦ ਵਰਗੇ ਸੁਰੱਖਿਆ ਪ੍ਰਬੰਧਾਂ ਦੌਰਾਨ ਵੀ ਇਸ ਨੂੰ ਬੰਦ ਰੱਖਿਆ ਜਾਂਦਾ ਹੈ। ਅੱਜ ਸੁਰੱਖਿਆ ਪ੍ਰਬੰਧਾਂ ਕਾਰਨ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਨਹੀਂ ਹੋ ਸਕੇ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਸਰ ਹਵਾਈ ਅੱਡੇ ਤੇ ਅੰਮ੍ਰਿਤਪਾਲ ਦੀ ਆਮਦ ਦੇ ਮੱਦੇਨਜ਼ਰ ਗੁਰਦੁਆਰਾ ਸੰਤਸਰ ਦੇ ਮੁੱਖ ਦਰਵਾਜ਼ੇ ਬੰਦ, ਸੰਗਤਾਂ ਨੂੰ ਜਾਣ ਤੋਂ ਰੋਕਿਆ
ਰਾਜਾਸਾਂਸੀ (ਅੰਮ੍ਰਿਤਸਰ), 21 ਨਵੰਬਰ (ਹਰਦੀਪ ਸਿੰਘ ਖੀਵਾ) - ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ...
ਅਜੀਤ ਡੈਸਕ
21-11-2026