22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਜਰਾਤ ਹਾਦਸਾ - ਪ੍ਰਧਾਨ ਮੰਤਰੀ ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਤੇ ਜ਼ਖ਼ਮੀਆਂ ਲਈ ਮਾਇਕ ਸਹਾਇਤਾ ਦਾ ਐਲਾਨ

ਨਵੀਂ ਦਿੱਲੀ, 22 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਹੋਏ ਜਾਨੀ ਨੁਕਸਾਨ...

ਅਜੀਤ ਡੈਸਕ 22-11-2026

ਨਵੀਂ ਦਿੱਲੀ, 22 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਵਿਚ ਪ੍ਰਧਾਨ ਮੰਤਰੀ ਨੇ ਕਿਹਾ, ਗੁਜਰਾਤ ਦੇ ਕੱਛ ਵਿਚ ਵਾਪਰੇ ਇਕ ਹਾਦਸੇ ਕਾਰਨ ਹੋਈਆਂ ਜਾਨੀ ਨੁਕਸਾਨ ਦੀਆਂ ਘਟਨਾਵਾਂ ਤੋਂ ਮੈਂ ਬਹੁਤ ਦੁਖੀ ਹਾਂ। ਜਿਨ੍ਹਾਂ ਲੋਕਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੈਂ ਹਮਦਰਦੀ ਪ੍ਰਗਟ ਕਰਦਾ ਹਾਂ। ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਅਰਦਾਸ ਕਰਦਾ ਹਾਂ। ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਵਿਚੋਂ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ:।

ਪਿਛਲੀ ਖ਼ਬਰ ਭਾਰਤ ਵਲੋਂ ਨਿਪਾਲ ਦੇ ਬਾਗਡੋਗਰਾ ਐਂਟਰੀ ਪੁਆਇੰਟ ਨੂੰ ਫ਼ੌਜੀ ਜਹਾਜ਼ਾਂ ਲਈ ਵਰਤਣ ਸੰਬੰਧੀ ਕੋਈ ਪ੍ਰਸਤਾਵ ਨਹੀਂ - ਸੂਤਰ ਅਗਲੀ ਖ਼ਬਰ ਗੁਜਰਾਤ - ਤੇਜ਼ ਰਫ਼ਤਾਰ ਟਰੱਕ ਦੀ ਕਾਰ ਨਾਲ ਹੋਈ ਟੱਕਰ 'ਚ 7 ਮੌਤਾਂ