ਸਮਰਾਲਾ (ਲੁਧਿਆਣਾ), 22 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਮਰਾਲਾ ਦੇ ਪਿੰਡ ਹੇਡੋਂ ਬੇਟ ਦੀ 'ਲੋਕ ਮਿਲਣੀ' 'ਚ ਪਹੁੰਚੇ ਇਲਾਕਾ ਨਿਵਾਸੀਆਂ ਦੇ ਭਰਵੇਂ ਹੁੰਗਾਰੇ ਨੇ ਮਨ ਖੁਸ਼ ਕਰ ਦਿੱਤਾ... ਸਾਡੀ ਕੋਸ਼ਿਸ਼ ਹਰ ਪਿੰਡ ਤੱਕ ਪਹੁੰਚ ਕੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਹੱਲ ਕਰਨ ਦੀ ਹੈ...
ਪਿੰਡਾਂ ਦੀ ਨੁਹਾਰ ਬਦਲਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ... ਅੱਜ ਹੇਡੋਂ ਬੇਟ ਦੇ ਸਰਬਪੱਖੀ ਵਿਕਾਸ (ਡਿਸਪੈਂਸਰੀ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਆਂਗਣਵਾੜੀ ਤੇ ਨਿਕਾਸੀ ਪ੍ਰਬੰਧ) ਲਈ ਗ੍ਰਾਮ ਪੰਚਾਇਤ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਹੈ...
ਲੋਕਾਂ ਦੇ ਸਹਿਯੋਗ ਨਾਲ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਇਹ ਸਿਲਸਿਲਾ ਇੰਝ ਹੀ ਜਾਰੀ ਰਹੇਗਾ...