23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪ੍ਰਧਾਨ ਮੰਤਰੀ ਮੋਦੀ ਅਤੇ ਨਿਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਵਿਚਕਾਰ ਦੁਵੱਲੀ ਗੱਲਬਾਤ

ਨਵੀਂ ਦਿੱਲੀ, 23 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਨੇ ਅੱਜ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ...

ਅਜੀਤ ਡੈਸਕ 23-11-2026

ਨਵੀਂ ਦਿੱਲੀ, 23 ਨਵੰਬਰ -  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਨੇ ਅੱਜ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਦੁਵੱਲੀ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਹ ਬਲੇਂਦਰ ਸ਼ਾਹ ਦਾ ਭਾਰਤ ਦਾ ਪਹਿਲਾ ਅਧਿਕਾਰਤ ਦੁਵੱਲਾ ਦੌਰਾ ਹੈ। ਉਹ 22 ਨਵੰਬਰ ਨੂੰ ਦੋ ਦਿਨਾਂ ਦੌਰੇ ਲਈ ਭਾਰਤ ਪਹੁੰਚੇ ਸਨ। ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ ਗਿਆ ਅਤੇ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਹ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਗਏ।
ਦੋਵਾਂ ਨੇਤਾਵਾਂ ਦਰਮਿਆਨ ਵਪਾਰ, ਸੰਪਰਕ, ਊਰਜਾ, ਪਣ-ਬਿਜਲੀ, ਬੁਨਿਆਦੀ ਢਾਂਚਾ ਅਤੇ ਖੇਤਰੀ ਸਹਿਯੋਗ ਵਰਗੇ ਵਿਸ਼ਿਆਂ 'ਤੇ ਚਰਚਾ ਹੋਈ।
ਗੱਲਬਾਤ ਵਿਚ ਵੱਖ-ਵੱਖ ਖੇਤਰਾਂ ਵਿਚ ਸਮਝੌਤਿਆਂ (ਐਮ.ਓ.ਯੂ.) ਦਾ ਆਦਾਨ-ਪ੍ਰਦਾਨ ਅਤੇ ਅਯੁੱਧਿਆ-ਜਨਕਪੁਰ ਰੇਲ ਲਿੰਕ ਵਰਗੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੀ ਉਮੀਦ ਹੈ।

ਪਿਛਲੀ ਖ਼ਬਰ ਦਸੂਹਾ ਦੇ ਨਵੇਂ ਡੀ.ਐਸ.ਪੀ. ਹੋਣਗੇ ਆਤਿਸ਼ ਭਾਟੀਆ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਅਤੇ ਅਵਤਾਰ ਸਿੰਘ ਕਰੀਮਪੁਰੀ ਦਰਮਿਆਨ ਗੱਠਜੋੜ ਨੂੰ ਲੈ ਕੇ ਹੋਈ ਅਹਿਮ ਮੀਟਿੰਗ