23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ ਕੇ ਪਾਸਪੋਰਟ ਦੀ ਸ਼ਰਤ ਵੀ ਖਤਮ ਕੀਤੀ ਜਾਵੇ-ਹਰਜਿੰਦਰ ਸਿੰਘ ਧਾਮੀ

ਕਪੂਰਥਲਾ, 23 ਨਵੰਬਰ (ਅਮਰਜੀਤ ਸਿੰਘ ਸਡਾਨਾ)- ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਤੁਰੰਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ।

ਅਜੀਤ ਡੈਸਕ 23-11-2026

ਕਪੂਰਥਲਾ, 23 ਨਵੰਬਰ (ਅਮਰਜੀਤ ਸਿੰਘ ਸਡਾਨਾ)-  ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਤੁਰੰਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਦੀ ਆਰੰਭਤਾ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਦੀ ਚੋਣ ਸਮੇਂ ਜਨਰਲ ਹਾਊਸ ਵਿਚ ਉਨ੍ਹਾਂ ਵਲੋਂ ਪਹਿਲਾਂ ਹੀ ਇਸ ਸੰਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਲਈ ਬੰਦ ਕੀਤੇ ਲਾਂਘੇ ਨੂੰ ਤੁਰੰਤ ਖੋਲ੍ਹ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਉਹ ਕੇਂਦਰ ਸਰਕਾਰ ਪਾਸੋਂ ਵੀ ਇਸ ਸੰਬੰਧੀ ਮੰਗ ਕਰ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲਾਂਘਾ ਖੋਲਣ ਦੇ ਨਾਲ ਨਾਲ ਪਾਸਪੋਰਟ ਦੀ ਸ਼ਰਤ ਵੀ ਖ਼ਤਮ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸਿੱਖ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਦੇ ਗੁਰਦੁਆਰਾ ਸਾਹਿਬ ਵਿਖੇ ਖੁੱਲੇ ਦਰਸ਼ਨ ਦੀਦਾਰ ਕਰ ਸਕੇ ਤੇ ਇਸ ਸੰਬੰਧੀ ਤੁਰੰਤ ਫੈਸਲਾ ਲਏ ਜਾਣ ਦੀ ਲੋੜ ਹੈ। 

ਪਿਛਲੀ ਖ਼ਬਰ ਅਜਨਾਲਾ ਥਾਣਾ ਹਮਲਾ ਮਾਮਲੇ 'ਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਸਖ਼ਤੀ ਅਗਲੀ ਖ਼ਬਰ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹ ਕੇ ਪਾਸਪੋਰਟ ਦੀ ਸ਼ਰਤ ਵੀ ਖ਼ਤਮ ਕੀਤੀ ਜਾਵੇ - ਹਰਜਿੰਦਰ ਸਿੰਘ ਧਾਮੀ