24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅੱਜ ਦੁਪਹਿਰ 12 ਵਜੇ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਸ੍ਰੀ ਨਨਕਾਣਾ ਸਾਹਿਬ, 23 ਨਵੰਬਰ- (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਦੇਰ ਰਾਤ ਤੱਕ ਧਾਰਮਿਕ ਸਮਾਗਮ ਚਲਦੇ ਰਹੇ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।

ਅਜੀਤ ਡੈਸਕ 24-11-2026

ਸ੍ਰੀ ਨਨਕਾਣਾ ਸਾਹਿਬ, 23 ਨਵੰਬਰ- (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਦੇਰ ਰਾਤ ਤੱਕ ਧਾਰਮਿਕ ਸਮਾਗਮ ਚਲਦੇ ਰਹੇ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ।

 ਜਥੇਦਾਰ ਗੜਗੱਜ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਸਿੰਧੀ ਭਾਈਚਾਰੇ ਨਾਲ ਸੰਬੰਧਿਤ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਆਪਣੀ ਪਹਿਲੀ ਰਵਾਇਤ ਅਨੁਸਾਰ ਪਰਿਵਾਰਾਂ ਵਿਚੋਂ ਪਹਿਲਾ ਬੱਚਾ ਸਾਬਤ ਸੂਰਤ ਸਿੱਖ ਜ਼ਰੂਰ ਬਣਾਈਏ। ਉਨ੍ਹਾਂ ਚੜ੍ਹਦੇ ਪੰਜਾਬ ਵਾਲੇ ਸਿੱਖ ਨੌਜਵਾਨਾਂ ਨੂੰ ਜੋ ਕੇਸ ਕਤਲ ਕਰਦੇ ਹਨ ਉਹ ਪਾਕਿਸਤਾਨ ਦੇ ਸਿੱਖਾਂ ਤੋਂ ਸਿੱਖਿਆ ਜ਼ਰੂਰ ਲੈਣ ਕਿ ਇਨ੍ਹਾਂ ਨੇ ਔਖੇ ਤੋਂ ਔਖੇ ਹਾਲਾਤ ਵਿਚ ਵੀ ਸਿੱਖੀ ਨਹੀਂ ਛੱਡੀ ਅਤੇ ਕੋਈ ਵੀ ਸਿੱਖ ਇੱਥੇ ਕੇਸ ਕਤਲ ਨਹੀਂ ਕਰਦਾ। ਉਨ੍ਹਾਂ ਚੜ੍ਹਦੇ ਪੰਜਾਬ ਤੋਂ ਆਈ ਸੰਗਤ ਨੂੰ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਪਿਸ਼ੌਰੀ ਅਤੇ ਸਿੰਧੀ ਸੰਗਤ ਪਾਸੋਂ ਸੇਵਾ ਤੇ ਸ਼ਰਧਾ ਦਾ ਪ੍ਰੇਰਣਾ ਜ਼ਰੂਰ ਲੈ ਕੇ ਜਾਣ ਜੋ ਬਹੁਤ ਹੀ ਪ੍ਰੇਮ ਨਾਲ ਗੁਰਪੁਰਬ ਮੌਕੇ ਵੱਡੀਆਂ ਸੇਵਾਵਾਂ ਨਿਭਾਉਂਦੇ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਜਨਮ ਸਥਾਨ ਨਨਕਾਣਾ ਸਾਹਿਬ ਜੀ ਤੋਂ ਦੁਪਹਿਰ 12 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ। 

ਅਗਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਅਗਲੇ ਦਿਨਾਂ ਵਿਚ ਵਧੇਗੀ ਠੰਢ- ਮੌਸਮ ਵਿਭਾਗ