24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗਠਜੋੜ ਨਾਲ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਪੈਰਵੀ ਅਤੇ ਸਿੱਖ ਮਸਲਿਆਂ ਦੇ ਹੱਲ ਦੀ ਆਸ: ਐਡਵੋਕੇਟ ਧਾਮੀ

ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗਠਜੋੜ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਭਲਾਈ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ...

ਅਜੀਤ ਡੈਸਕ 24-11-2026
ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗਠਜੋੜ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਭਲਾਈ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਨਾਲ ਜੁੜਿਆ ਅਹਿਮ ਸਿਆਸੀ ਕਦਮ ਕਰਾਰ ਦਿੱਤਾ ਹੈ।

ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀਆਂ ਵਿਲੱਖਣ ਇਤਿਹਾਸਕ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਥਿਤੀਆਂ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਭਵਿੱਖ ਸਬੰਧੀ ਲਏ ਜਾਣ ਵਾਲੇ ਫ਼ੈਸਲੇ ਬੇਹੱਦ ਮਹੱਤਵ ਰੱਖਦੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਗਠਜੋੜ ਨਾਲ ਪੰਜਾਬ ਦੇ ਹੱਕਾਂ ਦੀ ਮਜ਼ਬੂਤੀ ਨਾਲ ਪੈਰਵੀ ਹੋਵੇਗੀ ਅਤੇ ਸਿੱਖ ਮਸਲਿਆਂ ਦੇ ਸਾਰਥਿਕ ਹੱਲ ਲਈ ਵੀ ਯਤਨ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਛਾਣ, ਸੂਬੇ ਦੇ ਹੱਕਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਪਾਰਟੀ ਹੈ। ਇਸ ਪਾਰਟੀ ਦਾ ਇਤਿਹਾਸ ਪੰਜਾਬ ਦੇ ਸੰਘਰਸ਼ਾਂ, ਪੰਥਕ ਸਰੋਕਾਰਾਂ ਅਤੇ ਲੋਕ ਹਿੱਤਾਂ ਨਾਲ ਜੁੜਿਆ ਰਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਈ ਸਿਆਸੀ ਸਾਂਝ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਦੇ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਸ ਜਤਾਈ ਕਿ ਦੋਵੇਂ ਪਾਰਟੀਆਂ ਆਪਸੀ ਸਹਿਯੋਗ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਪੰਜਾਬ ਦੀਆਂ ਸਮੱਸਿਆਵਾਂ ਅਤੇ ਪੰਥਕ ਮਸਲਿਆਂ ਦੇ ਹੱਲ ਲਈ ਪ੍ਰਭਾਵਸ਼ਾਲੀ ਯਤਨ ਕਰਨਗੀਆਂ।

 
ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ