26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਿਆਨਕ ਹਾਦਸੇ ਦੌਰਾਨ ਗੰਭੀਰ ਹੋਏ ਜ਼ਖ਼ਮੀ ਨੌਜਵਾਨ ਦੀ ਮੌਤ

ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਦੇ...

ਅਜੀਤ ਡੈਸਕ 26-11-2026

ਭੁਲੱਥ, 26 ਨਵੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਦੇ ਨਜ਼ਦੀਕ ਕੁਝ ਦਿਨ ਪਹਿਲਾਂ ਮਕਸੂਦਪੁਰ ਰੋਡ 'ਤੇ ਬੁਲਿਟ ਮੋਟਰਸਾਈਕਲ ਤੇ ਕਾਰ ਦੀ ਟੱਕਰ ਨਾਲ ਭਿਆਨਕ ਹਾਦਸਾ ਵਾਪਰਿਆ ਸੀ। ਇਸ ਹਾਦਸੇ ਦੌਰਾਨ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਦੇ ਵਸਨੀਕ ਮੋਟਰਸਾਈਕਲ ਸਵਾਰ ਨੌਜਵਾਨ ਵਰਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਕਮਰਾਏ ਭਿਆਨਕ ਟੱਕਰ ਕਰਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਬਾਅਦ ਵਿਚ ਜਲੰਧਰ ਦੇ ਇਕ ਨਿੱਜੀ ਸੱਤਿਅਮ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸ ਦੀ ਬੀਤੀ ਸ਼ਾਮ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਪਿਛਲੀ ਖ਼ਬਰ ਮਲਿਕਅਰਜੁਨ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਚੱਲ ਰਹੀ ਸੁਣਵਾਈ ਹੁਣ 30 ਮਾਰਚ ਤੇ ਪਈ ਅਗਲੀ ਖ਼ਬਰ ਕੈਮਿਸਟ ਮੈਡੀਕਲ ਸਟੋਰਾਂ 'ਤੇ ਪ੍ਰੀਗਾਬਾਲਿਨ ਸਾਲਟ ਵਾਲੀਆਂ ਦਵਾਈਆਂ ਨਾ ਰੱਖਣ , ਨਹੀਂ ਤਾਂ ਹੋਵੇਗੀ ਤੁਰੰਤ ਕਾਰਵਾਈ- ਡਰੱਗ...