28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਪਵੇਗੀ ਸੰਘਣੀ ਧੁੰਦ- ਮੌਸਮ ਵਿਭਾਗ

ਚੰਡੀਗੜ੍ਹ, 28 ਨਵੰਬਰ- ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿਚ ਮੌਸਮ ਸਾਫ਼ ਰਹੇਗਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਰਾਜ ਦਾ ਘੱਟੋ-ਘੱਟ ਤਾਪਮਾਨ ਜਾਂ ਰਾਤ ਦਾ ਤਾਪਮਾਨ 0.1 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਦੇ ਨੇੜੇ ਆ ਗਿਆ ਹੈ।

ਅਜੀਤ ਡੈਸਕ 28-11-2026

ਚੰਡੀਗੜ੍ਹ, 28 ਨਵੰਬਰ- ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿਚ ਮੌਸਮ ਸਾਫ਼ ਰਹੇਗਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਰਾਜ ਦਾ ਘੱਟੋ-ਘੱਟ ਤਾਪਮਾਨ ਜਾਂ ਰਾਤ ਦਾ ਤਾਪਮਾਨ 0.1 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਦੇ ਨੇੜੇ ਆ ਗਿਆ ਹੈ। ਹਾਲਾਂਕਿ, ਸੀਜ਼ਨ ਵਿਚ ਪਹਿਲੀ ਵਾਰ ਫਰੀਦਕੋਟ ਵਿਚ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ। ਚੰਡੀਗੜ੍ਹ ਵਿਚ ਤਾਪਮਾਨ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.1 ਡਿਗਰੀ ਘੱਟ ਹੈ।

ਮੌਸਮ ਵਿਭਾਗ ਦੇ ਅਨੁਸਾਰ ਅੱਜ ਪੰਜਾਬ ਵਿਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 29 ਨਵੰਬਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਉਮੀਦ ਹੈ। ਹਾਲਾਂਕਿ ਮੀਂਹ ਪੈਣ ਦੀ ਭਵਿੱਖਬਾਣੀ ਨਹੀਂ ਹੈ। 30 ਨਵੰਬਰ ਨੂੰ ਵੀ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਨੇ ਇਸ ਦਿਨ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

ਅਗਲੀ ਖ਼ਬਰ ਪਟਿਆਲਾ ਨਗਰ ਨਿਗਮ ਅਤੇ ਮੋਗਾ ਦੇ ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਵਿਚ ਵੋਟਾਂ ਪੈਣੀਆਂ ਸ਼ੁਰੂ