28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜੇਕਰ ਕੋਈ ਬਿੱਲ ਦਾ ਵਿਰੋਧ ਕਰਦਾ ਹੈ ਤਾਂ ਨਾ ਸਿਰਫ਼ ਔਰਤਾਂ, ਸਗੋਂ ਪੂਰਾ ਦੇਸ਼ ਮੁਆਫ਼ ਨਹੀਂ ਕਰੇਗਾ-ਰਿਜਿਜੂ

ਨਵੀਂ ਦਿੱਲੀ, 28 ਨਵੰਬਰ (ਉਪਮਾ ਡਾਗਾ ਪਾਰਥ)-ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਲੋਕ ਸਭਾ ਅਤੇ ਵਿਧਾਨ ਸਭਾ ’ਚ ਔਰਤਾਂ ਦੇ ਰਾਖਵੇਂਕਰਨ ਬਾਰੇ ਬਿੱਲ ਨੂੰ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਇਸ ਪਹਿਲ ਦਾ ਵਿਰੋਧ ਕਰਦਾ ਹੈ ਤਾਂ ਨਾ ਸਿਰਫ਼ ਔਰਤਾਂ, ਸਗੋਂ ਪੂਰਾ ਦੇਸ਼ ਉਨ੍ਹਾਂ ਨੂੰ ਮੁਆਫ਼ ਨਹੀਂ ...

ਅਜੀਤ ਡੈਸਕ 29-11-2026

ਨਵੀਂ ਦਿੱਲੀ, 28 ਨਵੰਬਰ (ਉਪਮਾ ਡਾਗਾ ਪਾਰਥ)-ਸੋਮਵਾਰ  ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਲੋਕ ਸਭਾ ਅਤੇ ਵਿਧਾਨ ਸਭਾ ’ਚ ਔਰਤਾਂ ਦੇ ਰਾਖਵੇਂਕਰਨ ਬਾਰੇ ਬਿੱਲ ਨੂੰ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਇਸ ਪਹਿਲ ਦਾ ਵਿਰੋਧ ਕਰਦਾ ਹੈ ਤਾਂ ਨਾ ਸਿਰਫ਼ ਔਰਤਾਂ, ਸਗੋਂ ਪੂਰਾ ਦੇਸ਼ ਉਨ੍ਹਾਂ ਨੂੰ ਮੁਆਫ਼ ਨਹੀਂ ਕਰੇਗਾ।

ਰਿਜਿਜੂ ਨੇ ਕਿਹਾ ਕਿ ਬਿੱਲ ’ਚ ਹਰ ਪਹਿਲੂ ਨੂੰ ਧਿਆਨ ’ਚ ਰੱਖਿਆ ਗਿਆ ਹੈ। ਅਸੀਂ ਸਾਰਿਆਂ ਨੂੰ ਲੋਕਤੰਤਰਿਕ ਅਮਲ ਰਾਹੀਂ ਇਸ ਬਿੱਲ ਨੂੰ ਪਾਸ ਕਰਵਾਉਣ ਦੀ ਅਪੀਲ ਕਰ ਰਹੇ ਹਾਂ, ਇਸ ਲਈ ਇਸ ਨੂੰ ਬਿਲਕੁਲ ਵੀ ਸਿਆਸੀ ਮੁੱਦਾ ਨਾ ਬਣਾਉਣ। ਉਨ੍ਹਾਂ ਕਾਂਗਰਸ ਦੇ ਰੁਖ਼ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆਉਂਦਾ ਕਿ ਕਾਂਗਰਸ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਅਤੇ ਨਾਲ ਹੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਗਿਣਤੀ ਵਧਾਉਣ ਦਾ ਵਿਰੋਧ ਕਿਉਂ ਕਰਦੀ ਹੈ।

ਪਿਛਲੀ ਖ਼ਬਰ ਮਾਇਆਵਤੀ ਵਲੋਂ ਮਹਿਲਾ ਰਾਖਵੇਂਕਰਨ ਦੇ ਫ਼ੈਸਲੇ ਦਾ ਸਵਾਗਤ ਅਗਲੀ ਖ਼ਬਰ ਮਹਿਲਾ ਰਾਖਵਾਂਕਰਨ ਤੇ ਹੱਦਬੰਦੀ ਨਾਲ ਜੁੜੇ ਤਿੰਨ ਬਿੱਲਾਂ ’ਤੇ ਸੋਮਵਾਰ ਨੂੰ ਵਿਚਾਰ ਕਰੇਗੀ ਲੋਕ ਸਭਾ