ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਬਟਾਲਾ, 30 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦਾ 538ਵਾਂ ਵਿਆਹ ਪੁਰਬ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਵਿਆਹ ਪੁਰਬ ਦੀ ਖੁਸ਼ੀ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸਿਧਾਂਤ ਕਿਰਤ ਕਰੋ, ਨਾਮ ਜਪੋ, ਵੰਡ ਛਕੋ 'ਤੇ ਚੱਲਣਾ ਚਾਹੀਦਾ ਹੈ | ਉਪਰੰਤ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਆਪਣੇ ਸੀਸ 'ਤੇ ਰੱਖ ਕੇ ਸੁੰਦਰ ਫੁੱਲਾਂ ਵਾਲੀ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ | ਨਗਰ ਕੀਰਤਨ 'ਚ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ | ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ 'ਚ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਪਰਿਵਾਰਾਂ ਸਮੇਤ ਨਤਮਸਤਕ ਹੋਈਆਂ | ਇਸ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪੰਨੂੰ, ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ, ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਰਾਜਨੀਤਕ ਪਾਰਟੀਆਂ ਦੇ ਆਗੂ ਪਾਲਕੀ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ | ਇਸ ਮੌਕੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਸੁਰਜੀਤ ਸਿੰਘ ਤੁਗਲਵਾਲ ਅੰਤਿ੍ੰਗ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਜਸਬੀਰ ਕੌਰ ਜੱਫਰਵਾਲ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਜੋਗਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸਾ. ਮੰਤਰੀ ਸੁੱਚਾ ਸਿੰਘ ਲੰਗਾਹ, ਐਡਵੋਕੇਟ ਅਮਨਦੀਪ ਸਿੰਘ ਜੈਂਤੀਪੁਰ, ਗੁਰਇਕਬਾਲ ਸਿੰਘ ਮਾਹਲ ਇੰਚਾਰਜ ਹਲਕਾ ਕਾਦੀਆਂ, ਨੈਸ਼ਨਲ ਐਵਾਰਡੀ ਹਰਮਨਜੀਤ ਸਿੰਘ ਗੁਰਾਇਆ, ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਰਾਜਨਬੀਰ ਸਿੰਘ ਘੁਮਾਣ, ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ, ਹਲਕਾ ਇੰਚਾਰਜ ਕਾਂਗਰਸ ਸ੍ਰੀ ਹਰਗੋਬਿੰਦਪੁਰ ਮਨਦੀਪ ਸਿੰਘ ਰੰਗੜ ਨੰਗਲ, ਸਾ. ਚੇਅਰਮੈਨ ਕੁਲਦੀਪ ਸਿੰਘ ਕਾਹਲੋਂ, ਮਨਬੀਰ ਸਿੰਘ ਰੰਧਾਵਾ, ਬਲਜਿੰਦਰ ਸਿੰਘ ਬੱਜੂਮਾਨ, ਗੁਰਿੰਦਰ ਸਿੰਘ ਬਾਜਵਾ, ਨਰੇਸ਼ ਮਹਾਜਨ ਹਲਕਾ ਇੰਚਾਰਜ ਬਟਾਲਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਬਾਬਾ ਸਰਵਨ ਸਿੰਘ ਮਲਕਪੁਰ ਵਾਲੇ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਰਮਨਦੀਪ ਸਿੰਘ ਸੰਧੂ ਮੀਤ ਪ੍ਰਧਾਨ, ਪਰਮਵੀਰ ਸਿੰਘ ਲਾਡੀ ਮੈਂਬਰ ਕੌਰ ਕਮੇਟੀ ਯੂਥ ਅਕਾਲੀ ਦਲ, ਹਰਦੇਵ ਸਿੰਘ ਬਾਜੇਚੱਕ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਸਾ. ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਸਤਬੀਰ ਸਿੰਘ ਧਾਮੀ ਓ.ਐੱਸ.ਡੀ., ਪ੍ਰਤਾਪ ਸਿੰਘ ਸਕੱਤਰ, ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਜਤਿੰਦਰ ਸਿੰਘ ਚੀਮਾ ਮੈਨੇਜਰ, ਮਨਜੀਤ ਸਿੰਘ ਜ਼ਫਰਵਾਲ ਮੈਨੇਜਰ, ਸਤਨਾਮ ਸਿੰਘ ਰਿਆੜ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ, ਨੈਸ਼ਨਲ ਐਵਾਰਡੀ ਪੰਥਦੀਪ ਸਿੰਘ ਛੀਨਾ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਸਾ. ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਪਲਵਿੰਦਰ ਸਿੰਘ ਲੰਬੜਦਾਰ ਪੰਜਾਬ ਪ੍ਰਧਾਨ ਰਵਿਦਾਸੀਆ ਸਿੱਖ ਵੈੱਲਫ਼ੇਅਰ ਸੋਸਾਇਟੀ, ਜਥੇਦਾਰ ਗੁਰਵਿੰਦਰ ਸਿੰਘ ਸ਼ਾਮਪੁਰ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਰੁਪਿੰਦਰ ਸਿੰਘ ਸ਼ਾਮਪੁਰਾ, ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ., ਚੇਅਰਮੈਨ ਬਲਜੀਤ ਸਿੰਘ ਛੀਨਾ, ਲਖਵਿੰਦਰ ਸਿੰਘ ਘੁੰਮਣ, ਡਾ. ਲਖਬੀਰ ਸਿੰਘ ਭਾਗੋਵਾਲੀਆ, ਬਲਦੇਵ ਸਿੰਘ ਸ਼ਾਹਪੁਰ ਐੱਸ.ਸੀ. ਮੰਡੀਕਰਨ ਬੋਰਡ, ਡਾ. ਕਮਲਜੀਤ ਸਿੰਘ ਕੇ.ਜੇ., ਡਾ. ਗੁਰਮੁੱਖ ਸਿੰਘ, ਤਰਲੋਕ ਸਿੰਘ ਬਾਠ, ਜਗਦੀਸ਼ ਸਿੰਘ ਬੁੱਟਰ ਪ੍ਰਬੰਧਕ ਵਿਆਹ ਪੁਰਬ, ਅਮਰਜੀਤ ਸਿੰਘ ਸਿੰਘ ਸੇਖਵਾਂ, ਗੁਰਜੀਤ ਸਿੰਘ ਬਿਜਲੀਵਾਲ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸ਼ਮਸ਼ੇਰ ਸਿੰਘ ਚੀਮਾ, ਗੁਰਬਚਨ ਸਿੰਘ ਪਵਾਰ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ, ਜਸਵਿੰਦਰ ਸਿੰਘ ਵਿੱਕੀ ਭਾਟੀਆ ਆਦਿ ਸਮੇਤ ਲੱਖਾਂ ਸੰਗਤਾਂ ਨਤਮਸਤਕ ਹੋਈਆਂ |
ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਅਜੀਤ ਡੈਸਕ
31-08-2025