ਰਾਜਪੁਰਾ, 30 ਅਗਸਤ (ਰਣਜੀਤ ਸਿੰਘ)-ਘੱਗਰ ਦਰਿਆ ਨੇ ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ 'ਚ ਪੈਂਦੇ ਦਰਜਨਾਂ ਪਿੰਡਾਂ ਦੀਆਂ ਫਸਲਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ | ਕਈਆਂ ਪਿੰਡਾਂ ਵਿਚ ਘੱਗਰ ਦਰਿਆ ਦਾ ਪਾਣੀ ਸੜਕਾਂ ਉਪਰ ਦੀ ਚੱਲ ਰਿਹਾ ਹੈ | ਐਸ.ਡੀ.ਐਮ. ਰਾਜਪੁਰਾ ਅਵੀਕੇਸ਼ ਗੁਪਤਾ ਨੇ ਲੋਕਾਂ ਨੂੰ ਘੱਗਰ ਦਰਿਆ ਨੇੜੇ ਨਾ ਜਾਣ ਲਈ ਕਿਹਾ ਹੈ |