ਨੰਗਲ, (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਦੇ ਫਲੱਡ ਗੇਟ ਅੱਜ 12ਵੇਂ ਦਿਨ ਵੀ ਖੁੱਲ੍ਹੇ ਰਹੇ | ਭਾਖੜਾ ਡੈਮ 'ਚ ਪਾਣੀ ਦਾ ਪੱਧਰ 1672.12 ਫੁੱਟ ਰਿਕਾਰਡ ਕੀਤਾ ਗਿਆ | ਡੈਮ 'ਚ 60490 ਕਿਊਸਿਕ ਪਾਣੀ ਆ ਰਿਹਾ ਹੈ ਅਤੇ 54076 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਡੈਮ 'ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ |